ਮੋਗਾ/ਬਿਊਰੋ ਨਿਊਜ਼
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰਨਾਟਕ ਦੇ ਸ਼ਿਵਮੋਗਾ ਵਿੱਚ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੋਨੀਆ ਗਾਂਧੀ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਦਾ ਗਲਤ ਪ੍ਰਚਾਰ ਕੀਤਾ ਹੈ। ਲੰਘੀ 11 ਮਈ ਨੂੰ ਕਾਂਗਰਸ ਦੇ ਟਵਿੱਟਰ ਹੈਂਡਲ ‘ਤੇ ਪ੍ਰਧਾਨ ਮੰਤਰੀ ਕੇਅਰ ਫੰਡ ਬਾਰੇ ਬੇਬੁਨਿਆਦ ਜਾਣਕਾਰੀ ਫੈਲਾਉਣ ਦਾ ਇਲਜ਼ਾਮ ਲਾਇਆ ਗਿਆ ਹੈ। ਇਹ ਐਫ ਆਈ ਆਰ ਕਰਨਾਟਕ ਦੇ ਸ਼ਿਵਮੋਗਾ ਵਿੱਚ ਪ੍ਰਵੀਨ ਕੇਵੀ ਨਾਂ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਹੈ ਜੋ ਕਿ ਭਾਜਪਾ ਦਾ ਵਰਕਰ ਅਤੇ ਵਕੀਲ ਵੀ ਹੈ। ਐਫਆਈਆਰ ਵਿੱਚ ਸੋਨੀਆ ਤੇ ਹੋਰ ਕਾਂਗਰਸੀ ਨੇਤਾਵਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …