ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ। ਕਰੋਨਾ ਵਾਇਰਸ ਦੇ ਚੱਲਦਿਆਂ ਹੋਈ ਤਾਲਾਬੰਦੀ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਅੰਦਰ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸੰਗਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਗੁਰਬਾਣੀ, ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਦੌਰਾਨ ਜੁੜੇ ਵੱਖ-ਵੱਖ ਸੂਬਿਆਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਸੰਬੋਧਨ ਕੀਤਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …