ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਸਾਲ ਪਾਕਿਸਤਾਨ ਤੋਂ ਲੂਣ ਵਾਲੇ ਟਰੱਕ ਵਿੱਚ ਆਈ 532 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ‘ਚ ਗ੍ਰਿਫਤਾਰ ਤਸਕਰ ਰਣਜੀਤ ਸਿੰਘ ਚੀਤਾ ਨੂੰ ਅੱਜ ਐਨਆਈਏ ਆਪਣੀ ਹਿਰਾਸਤ ‘ਚ ਲੈ ਲਵੇਗੀ। ਚੀਤਾ ਨੂੰ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੀਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਕੋਲ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ‘ਚ ਆਪਣੇ ਤਿੰਨ ਸਾਥੀਆਂ ਨਾਲ ਪੁਲਿਸ ਰਿਮਾਂਡ ‘ਤੇ ਸੀ। ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਣ ਐਨਆਈਏ ਚੀਤਾ ਕੋਲੋਂ 532 ਕਿਲੋਗ੍ਰਾਮ ਹੈਰੋਇਨ ਮਾਮਲੇ ‘ਚ ਪੁੱਛਗਿੱਛ ਕਰੇਗੀ। ਰਣਜੀਤ ਸਿੰਘ ਚੀਤਾ ਤੇ ਉਸ ਦੇ ਸਾਥੀ ਗਗਨਦੀਪ, ਵਿਕਰਮ ਤੇ ਮਨਿੰਦਰ ਕੋਲੋਂ ਵੀ ਐਨਆਈਏ ਪੁੱਛਗਿੱਛ ਕਰੇਗੀ।ਰਣਜੀਤ ਸਿੰਘ ਚੀਤਾ ਪਿਛਲੇ ਇੱਕ ਸਾਲ ਤੋਂ ਫਰਾਰ ਚੱਲ ਰਿਹਾ ਸੀ ਅਤੇ ਪੁਲਿਸ ਨੇ ਹੀ ਰਣਜੀਤ ਸਿੰਘ ਚੀਤਾ ਨੂੰ ਸਿਰਸਾ ਤੋਂ ਗ੍ਰਿਫਤਾਰ ਕੀਤਾ ਸੀ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …