ਪੰਚਾਇਤ ਘਰ ‘ਚ ਖਿਲਰੇ ਮਿਲੇ ਗੁਟਕਾ ਸਾਹਿਬ ਦੇ ਪਵਿੱਤਰ ਅੰਗ
ਫ਼ਾਜ਼ਿਲਕਾ/ਬਿਊਰੋ ਨਿਊਜ਼
ਫ਼ਾਜ਼ਿਲਕਾ ਜ਼ਿਲ੍ਹੇ ‘ਚ ਸ਼੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਥਾਣਾ ਬਹਾਵਵਾਲਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸਮੁੰਦ ਸਿੰਘ ਵਾਸੀ ਪਿੰਡ ਦੋਦੇਵਾਲਾ ਨੇ ਕਿਹਾ ਕਿ ਪਿੰਡ ਦੇ ਪੰਚਾਇਤ ਘਰ ‘ਚੋ ਸ਼੍ਰੀ ਗੁਟਕਾ ਸਾਹਿਬ ਜੀ ਦੇ ਕੁੱਝ ਅੰਗ ਮਿਲੇ ਹਨ। ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਥਾਣਾ ਬਹਾਵਵਾਲਾ ‘ਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਧਾਰਾ 295 ਆਈ.ਪੀ.ਸੀ.ਅਧੀਨ ਮਾਮਲਾ ਦਰਜ਼ ਕਰ ਲਿਆ ਹੈ। ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …