Breaking News
Home / ਭਾਰਤ / ਪੁਲਵਾਮਾ ‘ਚ ਪੁਲਿਸ ਅਤੇ ਸੀਆਰਪੀਐਫ ‘ਤੇ ਅੱਤਵਾਦੀ ਹਮਲਾ, 1 ਪੁਲਿਸ ਕਰਮੀ ਸ਼ਹੀਦ

ਪੁਲਵਾਮਾ ‘ਚ ਪੁਲਿਸ ਅਤੇ ਸੀਆਰਪੀਐਫ ‘ਤੇ ਅੱਤਵਾਦੀ ਹਮਲਾ, 1 ਪੁਲਿਸ ਕਰਮੀ ਸ਼ਹੀਦ

ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਪੁਲਿਸ ਅਤੇ ਸੀਆਰਪੀਐਫ ਦੀ ਇੱਕ ਟੁੱਕੜੀ ਤੇ ਅੱਤਵਾਦੀ ਹਮਲਾ ਹੋਇਆ।ਜਿਸ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁਲਵਾਮਾ ਦੇ ਪ੍ਰੀਚੂ ਖੇਤਰ ਵਿੱਚ ਇੱਕ ਸਾਂਂਝੇ ਨਾਕੇ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਵਿੱਚ ਦੋ ਪੁਲਿਸ ਕਰਮਚਾਰੀਆਂ ਨੂੰ ਗੋਲੀ ਲੱਗ ਗਈ। ਉਸ ਨੂੰ ਜ਼ਖਮੀ ਹਾਲਤ ਵਿੱਚ ਉਪ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ ਇੱਕ ਪੁਲਿਸ ਮੁਲਾਜ਼ਮ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਦੂਜੇ ਨੂੰ ਸ੍ਰੀਨਗਰ ਦੇ ਐਸਐਮਐਚਐਸ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਸੂਤਰਾਂ ਨੇ ਦੱਸਿਆ ਕਿ ਸੰਯੁਕਤ ਪੁਲਿਸ ਪਾਰਟੀ ਨੇ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਵੀ ਦਿੱਤਾ। ਮੈਡੀਕਲ ਸੁਪਰਡੈਂਟ ਡਾ. ਜਮੀਲ ਅਹਿਮਦ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਪੁਲਿਸ ਮੁਲਾਜ਼ਮ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ, ਜਦੋਂਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸਨੂੰ ਐਸਐਮਐਚਐਸ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦੀ ਪਛਾਣ ਅਨੂਪ ਸਿੰਘ ਵਜੋਂ ਹੋਈ ਹੈ ਜੋ ਆਈਆਰਪੀ 10 ਵੀਂ ਬਟਾਲੀਅਨ ਨਾਲ ਸਬੰਧਤ ਸੀ। ਜਦਕਿ ਜ਼ਖਮੀ ਦੀ ਪਛਾਣ ਮੁਹੰਮਦ ਇਬਰਾਹਿਮ ਵਜੋਂ ਹੋਈ ਹੈ। ਇਸ ਹਮਲੇ ਤੋਂ ਬਾਅਦ ਪੁਲਿਸ ਅਤੇ ਸੀਆਰਪੀਐਫ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Check Also

ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ

ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …