9.8 C
Toronto
Tuesday, October 28, 2025
spot_img
Homeਭਾਰਤਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ

ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ

ਸ਼ਿਵਮੋਗਾ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰਨਾਟਕ ਦੇ ਸ਼ਿਵਮੋਗਾ ਵਿੱਚ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੋਨੀਆ ਗਾਂਧੀ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਦਾ ਗਲਤ ਪ੍ਰਚਾਰ ਕੀਤਾ ਹੈ। ਲੰਘੀ 11 ਮਈ ਨੂੰ ਕਾਂਗਰਸ ਦੇ ਟਵਿੱਟਰ ਹੈਂਡਲ ‘ਤੇ ਪ੍ਰਧਾਨ ਮੰਤਰੀ ਕੇਅਰ ਫੰਡ ਬਾਰੇ ਬੇਬੁਨਿਆਦ ਜਾਣਕਾਰੀ ਫੈਲਾਉਣ ਦਾ ਇਲਜ਼ਾਮ ਲਾਇਆ ਗਿਆ ਹੈ। ਇਹ ਐਫ ਆਈ ਆਰ ਕਰਨਾਟਕ ਦੇ ਸ਼ਿਵਮੋਗਾ ਵਿੱਚ ਪ੍ਰਵੀਨ ਕੇਵੀ ਨਾਂ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਹੈ ਜੋ ਕਿ ਭਾਜਪਾ ਦਾ ਵਰਕਰ ਅਤੇ ਵਕੀਲ ਵੀ ਹੈ। ਐਫਆਈਆਰ ਵਿੱਚ ਸੋਨੀਆ ਤੇ ਹੋਰ ਕਾਂਗਰਸੀ ਨੇਤਾਵਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

RELATED ARTICLES
POPULAR POSTS