Breaking News
Home / ਭਾਰਤ / ਪੱਛਮੀ ਬੰਗਾਲ ‘ਚ ਚੱਕਰਵਾਤੀ ਤੂਫਾਨ ਨੇ ਮਚਾਈ ਤਬਾਹੀ, 72 ਵਿਅਕਤੀਆਂ ਦੀ ਹੋਈ ਮੌਤ

ਪੱਛਮੀ ਬੰਗਾਲ ‘ਚ ਚੱਕਰਵਾਤੀ ਤੂਫਾਨ ਨੇ ਮਚਾਈ ਤਬਾਹੀ, 72 ਵਿਅਕਤੀਆਂ ਦੀ ਹੋਈ ਮੌਤ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਇਹੋ ਜਿਹੀ ਤਬਾਹੀ ਕਦੇ ਨਹੀਂ ਦੇਖੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ‘ਚ ਆਏ ਚੱਕਰਵਾਤੀ ਤੂਫਾਨ ਅਮਫਾਨ ਨੇ ਭਾਰੀ ਤਬਾਹੀ ਮਚਾਉਂਦੇ ਹੋਏ ਜਿੱਥੇ ਕਾਫ਼ੀ ਨੁਕਸਾਨ ਕੀਤਾ ਹੈ ਉਥੇ ਹੀ 72 ਵਿਅਕਤੀਆਂ ਦੀ ਜਾਨ ਵੀ ਲੈ ਲਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਰਾਜ ਵਿਚ 5500 ਘਰ ਤਬਾਹ ਹੋ ਚੁੱਕੇ ਹਨ, ਹਜ਼ਾਰਾਂ ਕਰੋੜਾਂ ਰੁਪਏ ਦਾ ਨੁਕਸਾਨ ਵੀ ਹੋਇਆ ਹੈ। ਮਮਤਾ ਬੈਨਰਜੀ ਨੇ ਅੱਗੇ ਕਿਹਾ ਕਿ ਉਨ੍ਹਾਂ ਅਜਿਹੀ ਤਬਾਹੀ ਪਹਿਲਾਂ ਕਦੇ ਨਹੀਂ ਦੇਖੀ ਅਤੇ ਉਨ੍ਹਾਂ ਕਿਹਾ ਕਿ ਚੱਕਰਵਾਤ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਛਮੀ ਬੰਗਾਲ ਆਉਣ ਅਤੇ ਚੱਕਰਵਾਤ ਤੂਫਾਨ ਨਾਲ ਪ੍ਰਭਾਵਤ ਖੇਤਰ ਦਾ ਦੌਰਾ ਕਰਨ ਦੀ ਬੇਨਤੀ ਕੀਤੀ ਹੈ। ਕੋਲਕਾਤਾ ਅਤੇ ਹੋਰ ਪ੍ਰਭਾਵਿਤ ਜ਼ਿਲ੍ਹਿਆਂ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਬਿਜਲੀ ਗੁਲ ਹੈ ਕਿਉਂਕਿ ਬਿਜਲੀ ਦੇ ਖੰਭੇ ਉਖੜ ਗਏ ਹਨ। ਤੂਫਾਨ ਨਾਲ ਬਹੁਤ ਸਾਰੇ ਸੰਚਾਰ ਟਾਵਰਾਂ ਨੂੰ ਨੁਕਸਾਨ ਹੋਣ ਕਾਰਨ ਮੋਬਾਈਲ ਅਤੇ ਇੰਟਰਨੈਟ ਸੇਵਾਵਾਂ ਵੀ ਬੰਦ ਹਨ। ਸੂਬੇ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਜਾਨ-ਮਾਲ ਦੇ ਨੁਕਸਾਨ ਦਾ ਜਾਇਜ਼ਾ ਲਾਉਣਾ ਬਹੁਤ ਜਲਦੀ ਹੋਵੇ ਹੈ ਕਿਉਂਕਿ ਸਭ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਣਾ ਸੰਭਵ ਨਹੀਂ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਮਫਾਨ ਪਿਛਲੇ 100 ਸਾਲਾਂ ਵਿੱਚ ਸੂਬੇ ਵਿੱਚ ਸਭ ਤੋਂ ਭਿਆਨਕ ਤੂਫਾਨ ਹੈ। ਭਾਰੀ ਮੀਂਹ ਅਤੇ 190 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਨਾਲ ਚੱਕਰਵਾਤ ਬੁੱਧਵਾਰ ਨੂੰ ਦੁਪਹਿਰ ਢਾਈ ਵਜੇ ਪੱਛਮੀ ਬੰਗਾਲ ਦੇ ਦੀਘਾ ਤੱਟ ਟਕਰਾਇਆ ਜਿਸ ਨਾਲ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਮੰਗਲਵਾਰ ਰਾਤ ਨੂੰ ਰਾਜ ਸਕੱਤਰੇਤ ਤੋਂ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਅਮਫਾਨ ਦਾ ਪ੍ਰਭਾਵ ਕੋਰੋਨਾ ਵਾਇਰਸ ਨਾਲੋਂ ਵੀ ਗੰਭੀਰ ਹੈ। ਅਧਿਕਾਰੀਆਂ ਨੇ ਕਿਹਾ ਉੱਤਰੀ 24 ਪਰਗਨਾਸ ਜ਼ਿਲ੍ਹੇ ਵਿੱਚ, ਇਕ ਆਦਮੀ ਅਤੇ ਇਕ ਔਰਤ ‘ਤੇ ਦਰੱਖਤ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹਾਵੜਾ ਵਿੱਚ ਵੀ ਇੱਕ 13 ਸਾਲਾ ਲੜਕੀ ਦੀ ਅਜਿਹੀ ਹੀ ਇੱਕ ਘਟਨਾ ਵਿੱਚ ਮੌਤ ਹੋ ਗਈ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, 1 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਮਮਤਾ ਬੈਨਰਜੀ ਨੇ ਕਿਹਾ ਕਿ ਇਹ ਐਡਵਾਂਸ ਹੈ ਜਾਂ ਰਾਹਤ ਪੈਕੇਜ ਜਲਾਲਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ …