ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪਬਲਿਕ ਹੈਲਥ ਮਾਹਿਰਾਂ ਵੱਲੋਂ ਕੈਨੇਡੀਅਨਾਂ ਨੂੰ ਇਸ ਗੱਲ ਦੀ ਸਿਫਾਰਸ਼ ਕੀਤੀ ਜਾ ਰਹੀ ਹੈ ਕਿ ਜੇ ਹੋਰਨਾਂ ਕੋਲੋਂ ਉਨ੍ਹਾਂ ਤੋਂ ਦੂਰੀ ਨਹੀਂ ਬਣਾਈ ਜਾਂਦੀ ਤਾਂ ਲੋਕਾਂ ਵਿੱਚ ਜਾਣ ਤੋਂ ਪਹਿਲਾਂ ਉਹ ਨੌਨ ਮੈਡੀਕਲ ਮਾਸਕਸ ਪਾ ਸਕਦੇ ਹਨ।
ਡਾ. ਥੈਰੇਸਾ ਟੈਮ ਨੇ ਆਖਿਆ ਕਿ ਇਹ ਨਵੀਆਂ ਸਿਫਾਰਸ਼ਾਂ ਇਸ ਲਈ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਸਟੇਅ ਐਟ ਹੋਮ ਸਬੰਧੀ ਹੁਕਮਾਂ ਨੂੰ ਵੱਖ ਵੱਖ ਪ੍ਰੋਵਿੰਸਾਂ ਵਿੱਚ ਚੁੱਕਿਆ ਜਾ ਰਿਹਾ ਹੈ। ਬਹੁਤ ਸਾਰੇ ਲੋਕਾਂ ਨੇ ਬਾਹਰ ਜਾਣਾ ਸ਼ੁਰੂ ਕਰ ਦਿੱਤਾ ਹੈ, ਜਨਤਕ ਵਾਹਨਾਂ ਦੀ ਸਵਾਰੀ ਵੀ ਸ਼ੁਰੂ ਹੋ ਚੁੱਕੀ ਹੈ ਤੇ ਸਟੋਰਜ਼ ਵੀ ਖੁੱਲ੍ਹ ਗਏ ਹਨ। ਆਪਣੀ ਰੋਜ਼ਾਨਾ ਬ੍ਰੀਫਿੰਗ ਵਿੱਚ ਟੈਮ ਨੇ ਆਖਿਆ ਕਿ ਇਸ ਨਾਲ ਸਾਨੂੰ ਅਰਥਚਾਰੇ ਨੂੰ ਮੁੜ ਖੋਲ੍ਹਣ ਵਿੱਚ ਮਦਦ ਮਿਲੇਗੀ ਤੇ ਲੋਕ ਸੁਰੱਖਿਅਤ ਢੰਗ ਨਾਲ ਬਾਹਰ ਨਿਕਲ ਸਕਣਗੇ। ਉਨ੍ਹਾਂ ਆਖਿਆ ਕਿ ਕੋਵਿਡ-19 ਮਹਾਂਮਾਰੀ ਬਾਰੇ ਨੈਸ਼ਨਲ ਸਪੈਸ਼ਲ ਐਡਵਾਇਜ਼ਰੀ ਕਮੇਟੀ ਵੱਲੋਂ ਕੀਤੀਆਂ ਨਵੀਆਂ ਸਿਫਾਰਸ਼ਾਂ ਦਾ ਵੇਰਵਾ ਪ੍ਰਕਾਸ਼ਤ ਕੀਤਾ ਜਾਵੇਗਾ। ਇਸ ਤੋਂ ਕੁਝ ਹਫਤੇ ਪਹਿਲਾਂ ਟੈਮ ਵੱਲੋਂ ਹੀ ਜਨਤਕ ਤੌਰ ਉੱਤੇ ਫੇਸ ਮਾਸਕ ਨਾ ਪਾਉਣ ਦੀ ਸਲਾਹ ਦਿੱਤੀ ਗਈ ਸੀ। ਹੁਣ ਆਪਣੀ ਹੀ ਉਸ ਸਲਾਹ ਤੋਂ ਪਲਟਣ ਦਾ ਟੈਮ ਨੂੰ ਕੋਈ ਅਫਸੋਸ ਨਹੀਂ ਹੈ।
Home / ਜੀ.ਟੀ.ਏ. ਨਿਊਜ਼ / ਕੈਨੇਡਾ ਦੇ ਪਬਲਿਕ ਹੈਲਥ ਮਾਹਿਰਾਂ ਵੱਲੋਂ ਕੈਨੇਡੀਅਨਾਂ ਨੂੰ ਨੌਨ ਮੈਡੀਕਲ ਮਾਸਕ ਪਾਉਣ ਦੀ ਸਿਫਾਰਸ਼
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …