ਟੋਰਾਂਟੋ/ਸਤਪਾਲ ਸਿੰਘ ਜੌਹਲ
ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਜਿਥੇ ਸਰਕਾਰਾਂ ਆਪੋ-ਆਪਣੇ ਢੰਗ ਨਾਲ ਲੋਕਾਂ ਲਈ ਕੰਮ ਕਰ ਰਹੀਆਂ ਹਨ ਉਥੇ ਹੀ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੇ ਇਹ ਦਰਸਾ ਦਿੱਤਾ ਹੈ ਕਿ ਉਹ ਹਰ ਮੁਸੀਬਤ ਵਿਚ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੇ ਸਮਰੱਥ ਹਨ ਤੇ ਗੁਰੂ ਸਾਹਿਬਾਨ ਦੁਆਰਾ ਚਲਾਈ ਮਾਨਵਤਾ ਦੀ ਸੇਵਾ ਭਾਵਨਾ ਦਾ ਹੋਕਾ ਵੀ ਦੁਨੀਆ ਨੂੰ ਦਿੰਦੇ ਰਹਿਣਗੇ ਅਤੇ ਭਾਈ ਘਨੱਈਆ ਜੀ ਦੇ ਵਾਰਸ ਬਣ ਕੇ ਸਮਾਜ ਸੇਵਾ ਦੇ ਕੰਮਾਂ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਵੀ ਕਰਨਗੇ ਤੇ ਇਸੇ ਲੜੀ ਤਹਿਤ ਪੰਜ ਆਬ ਟੈਲੀਵਿਜ਼ਨ ਦੀ ਸਮੁੱਚੀ ਟੀਮ ਵਲੋਂ ਕੋਰੋਨਾ ਵਾਇਰਸ ਦੇ ਸਬੰਧ ਵਿਚ ਹਸਪਤਾਲਾਂ ਲਈ ਫੰਡ ਇਕੱਠਾ ਕਰਨ ਵਾਸਤੇ ਆਨਲਾਈਨ ਸਮਾਗਮ ਕਰਵਾਇਆ ਗਿਆ, ਜਿਥੇ ਲੋਕਾਂ ਦੇ ਸਹਿਯੋਗ ਨਾਲ 200000 ਡਾਲਰ (ਇੱਕ ਕਰੋੜ ਰੁਪਏ ਤੋਂ ਵੀ ਵਧੇਰੇ) ਦੀ ਰਾਸ਼ੀ ਇਕੱਠੀ ਕਰਕੇ ਸਥਾਨਕ ਵਿਲੀਅਮ ਓਸਲਰ ਹਸਪਤਾਲ ਨੂੰ ਦਾਨ ਕੀਤੀ ਗਈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …