ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੇ ਕਮਰਸ਼ੀਅਲ ਲੈਂਡਲੌਰਡਜ਼ ਨੂੰ ਅਗਲੇ ਹਫਤੇ ਲਾਂਚ ਕੀਤੇ ਜਾਣ ਵਾਲੇ ਫੈਡਰਲ ਪ੍ਰੋਗਰਾਮ ਵਿੱਚ ਹਿੱਸਾ ਪਾਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੰਪਨੀਆਂ ਨੂੰ ਕਿਰਾਏ ਤੋਂ ਥੋੜ੍ਹੀ ਰਾਹਤ ਦਿੱਤੀ ਜਾ ਸਕੇ।
ਸੋਮਵਾਰ ਨੂੰ ਇਸ ਸਬੰਧ ਵਿੱਚ ਅਰਜ਼ੀਆਂ ਵੀ ਮੰਗੀਆਂ ਗਈਆਂ ਸਨ ਪਰ ਕਾਰੋਬਾਰੀ ਗਰੁੱਪਜ਼ ਨੇ ਇਹ ਚੇਤਾਵਨੀ ਦਿੱਤੀ ਹੈ ਕਿ ਕਮਰਸ਼ੀਅਲ ਲੈਂਡਲੌਰਡਜ਼ ਇਸ ਪ੍ਰੋਗਰਾਮ ਵਿੱਚ ਸ਼ਾਇਦ ਹੀ ਹਿੱਸਾ ਲੈਣ। ਇਹ ਪ੍ਰੋਗਰਾਮ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਭਾਈਵਾਲੀ ਵਿੱਚ ਡਲਿਵਰ ਕੀਤਾ ਜਾਣਾ ਹੈ। ਜਿਹੜੇ ਲੈਂਡਲੌਰਡਜ਼ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਵੀ ਹਨ ਉਨ੍ਹਾਂ ਨੂੰ ਅਪਰੈਲ, ਮਈ ਤੇ ਜੂਨ ਦੇ ਮਹੀਨੇ ਦੇ ਅੱਧੇ ਕਿਰਾਏ ਛੱਡਣ ਬਦਲੇ ਮੁਆਫ ਕੀਤਾ ਜਾਣਾ ਵਾਲਾ ਕਰਜ਼ਾ ਮਿਲੇਗਾ ਬਸ਼ਰਤੇ ਇਸ ਅਰਸੇ ਦੌਰਾਨ ਉਹ ਆਪਣਾ ਕਿਰਾਇਆ 75 ਫੀ ਸਦੀ ਘਟਾਉਣ। ਓਟਵਾ ਸਥਿਤ ਆਪਣੀ ਰਿਹਾਇਸ਼ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਜਿਹੜੇ ਕਾਰੋਬਾਰਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਕਿਰਾਇਆ ਜੁਟਾਉਣ ਦੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹ ਹੈ ਉਨ੍ਹਾਂ ਨੂੰ ਬੰਦ ਕਰਨ ਦੀ ਥਾਂ ਉੱਤੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਪੂਰੀ ਉਮੀਦ ਹੈ ਕਿ ਕਮਰਸ਼ੀਅਲ ਲੈਂਡਲੌਰਡਜ਼ ਇਸ ਪ੍ਰੋਗਰਾਮ ਲਈ ਜ਼ਰੂਰ ਅਪਲਾਈ ਕਰਨਗੇ। ਇਸ ਦੇ ਨਾਲ ਹੀ ਟਰੂਡੋ ਵੱਲੋਂ ਇਹ ਚੇਤਾਵਨੀ ਵੀ ਦਿੱਤੀ ਗਈ ਕਿ ਜਿਹੜੇ ਆਪਣੇ ਕਿਰਾਏਦਾਰਾਂ ਨੂੰ ਹੁਣ ਕੱਢਣਗੇ ਉਨ੍ਹਾਂ ਨੂੰ ਭਵਿੱਖ ਵਿੱਚ ਨਕਦੀ ਤੋਂ ਹੱਥ ਧੁਆਉਣੇ ਪੈਣਗੇ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …