7.8 C
Toronto
Tuesday, October 28, 2025
spot_img
Homeਦੁਨੀਆਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ 'ਬ੍ਰਿਟਿਸ਼ ਐਵਾਰਡ' ਲਈ ਨਾਮਜ਼ਦ

ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ‘ਬ੍ਰਿਟਿਸ਼ ਐਵਾਰਡ’ ਲਈ ਨਾਮਜ਼ਦ

ਇਸਲਾਮਾਬਾਦ: ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਮਨਮੀਤ ਕੌਰ ਨੂੰ ਯੂਕੇ ‘ਚ ਇੱਕ ਚਰਚਿਤ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। 25 ਸਾਲਾ ਮਨਮੀਤ ਕੌਰ ਨੂੰ ਯੂਕੇ ਸਥਿਤ ‘ਦਿ ਸਿੱਖ ਗਰੁੱਪ’ ਨੇ ਵਿਸ਼ਵਵਿਆਪੀ 30 ਸਾਲ ਤੋਂ ਘੱਟ ਉਮਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਸਿੱਖ ਮਸ਼ਹੂਰ ਸ਼ਖਸੀਅਤਾਂ ‘ਚੋਂ ਇਕ ਵਜੋਂ ਚੁਣਿਆ ਗਿਆ ਹੈ।ਅਗਲੇ ਸਾਲ ਯੂਕੇ ‘ਚ ਇੱਕ ਸਮਾਰੋਹ ‘ਚ ਉਹ ਆਪਣਾ ਪੁਰਸਕਾਰ ਪ੍ਰਾਪਤ ਕਰਨਗੀ। ਗੱਲ ਕਰਦਿਆਂ ਉਨ੍ਹਾਂ ਖੁਸ਼ੀ ਜ਼ਾਹਰ ਕੀਤੀ ਕਿ ਉਨ੍ਹਾਂ ਦਾ ਨਾਮ ਵਿਸ਼ਵ ਭਰ ਦੀਆਂ ਪ੍ਰਭਾਵਸ਼ਾਲੀ ਸਿੱਖ ਸ਼ਖਸੀਅਤਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਹੋ ਗਿਆ ਹੈ।
ਮਨਮੀਤ ਪੇਸ਼ਾਵਰ ਦੀ ਵਸਨੀਕ ਹੈ ਤੇ ਇੱਕ ਪੱਤਰਕਾਰ ਹੋਣ ਦੇ ਨਾਲ ਨਾਲ ਇੱਕ ਸਮਾਜ ਸੇਵਕ ਵੀ ਹੈ। ਉਨ੍ਹਾਂ ਨੂੰ ਸਥਾਨਕ ਪੱਧਰ ‘ਤੇ ਘੱਟ ਗਿਣਤੀਆਂ ਅਤੇ ਔਰਤਾਂ ਨੂੰ ਦਰਪੇਸ਼ ਮੁੱਦਿਆਂ ਨੂੰ ਉਜਾਗਰ ਕਰਨ ਲਈ ਪੁਰਸਕਾਰ ਵੀ ਮਿਲ ਚੁੱਕਾ ਹੈ।
ਮਨਮੀਤ ਨੇ ਕਿਹਾ, ੨ਜਿਹੜੇ ਲੋਕ ਸਖਤ ਮਿਹਨਤ ਕਰਦੇ ਹਨ। ਉਨ੍ਹਾਂ ਨੂੰ ਇਨਾਮ ਮਿਲਦਾ ਹੈ। ਇਹ ਮੇਰੇ ਅਤੇ ਮੇਰੇ ਪਰਿਵਾਰ ਲਈ ਬ੍ਰਿਟੇਨ ਦਾ ਦੌਰਾ ਕਰਨ ਅਤੇ ਪਾਕਿਸਤਾਨ ਦੀ ਪ੍ਰਤੀਨਿਧਤਾ ਕਰਨਾ ਮੇਰੇ ਲਈ ਬਹੁਤ ਵੱਡਾ ਸਨਮਾਨ ਹੈ।”
ਦੱਸਣਯੋਗ ਹੈ ਕਿ ਸਿੱਖ ਸਮੂਹ ਇਕ ਵਿਸ਼ਵਵਿਆਪੀ ਸੰਸਥਾ ਹੈ ਜੋ ਦੁਨੀਆਂ ਦੇ ਵੱਖ ਵੱਖ ਹਿੱਸਿਆਂ ਤੋਂ ਭਾਈਚਾਰੇ ਨਾਲ ਸਬੰਧਤ ਲੋਕਾਂ ਦਾ ਸਨਮਾਨ ਕਰਦੀ ਹੈ ਜੋ ਵੱਖੋ ਵੱਖਰੇ ਤਰੀਕਿਆਂ ਨਾਲ ਲੋਕਾਂ ਦੀ ਸੇਵਾ ਕਰਦੇ ਹਨ। ‘ਦ ਸਿੱਖ ਗਰੁਪ’ ‘ਚ ਖੇਡਾਂ, ਦਾਨ, ਮੀਡੀਆ, ਮਨੋਰੰਜਨ, ਸਿੱਖਿਆ, ਨਿਰਸਵਾਰਥ ਸਵੈਇੱਛੁਕ ਸੇਵਾ ਆਦਿ ਸ਼ਾਮਲ ਹਨ, ਜਿਸ ਨੂੰ ਸਿੱਖਾਂ ਦੁਆਰਾ ਦਿੱਤਾ ਸਨਮਾਨ ਦਿੱਤਾ ਜਾਂਦਾ ਹਨ।

RELATED ARTICLES
POPULAR POSTS