Breaking News
Home / ਕੈਨੇਡਾ / ਅਮਰੀਕਾ ਨਿਵਾਸੀ ਡਾ. ਜਸਵੰਤ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅਮਰੀਕਾ ਨਿਵਾਸੀ ਡਾ. ਜਸਵੰਤ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ : ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲੁਧਿਆਣਾ, ਅੰਮ੍ਰਿਤਸਰ (ਪਰਕਸ) ਤੇ ਪੰਜਾਬ ਲਾਇਬਰੇਰੀ ਮੂਵਮੈਂਟ ਵੱਲੋਂ ਅਮਰੀਕਾ ਨਿਵਾਸੀ ਡਾ. ਜਸਵੰਤ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਪ੍ਰੋਫੈਸਰ ਬ੍ਰਹਮਜਗਤੀਸ਼ ਸਿੰਘ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁੰਮਟਾਲਾ, ਸਕੱਤਰ ਗੁਰਮੀਤ ਪਲਾਹੀ, ਪ੍ਰੈਸ ਸਕੱਤਰ ਸ੍ਰੀ ਅੰਮ੍ਰਿਤ ਲਾਲ ਮੰਨਣ ਅਤੇ ਸਮੂਹ ਕਾਰਜਕਾਰੀ ਮੈਂਬਰਾਨ ਤੇ ਪੰਜਾਬ ਲਾਇਬਰੇਰੀ ਮੂਵਮਂਟ ਦੇ ਕਨਵੀਨਰ ਸ੍ਰੀ ਐਮ ਐਲ ਗਰਗ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਵਿਚ ਪਿੰਡ ਪਿੰਡ ਲਾਇਬਰੇਰੀ ਖੋਲ੍ਹਣ ਤੇ ਪੰਜਾਬ ਪਬਲਿਕ ਲਾਇਬਰੇਰੀ ਐਕਟ ਲਈ ਸੰਘਰਸ਼ ਦੀ ਸ਼ੁਰੂਆਤ ਕਰਨ ਵਾਲੇ ਉਹ ਮੋਢੀਆਂ ਵਿਚੋਂ ਸਨ। ਭਾਵੇਂ ਉਹ ਅਮਰੀਕਾ ਵਿਚ ਰਹਿੰਦੇ ਸਨ ਪਰ ਉਨ੍ਹਾਂ ਦਾ ਜਨਮਭੂਮੀ ਨਾਲ ਅਥਾਹ ਪਿਆਰ ਸੀ। ਉਹ ਚਾਹੁੰਦੇ ਸਨ ਕਿ ਅਮਰੀਕਾ ਵਾਂਗ ਸਾਡੇ ਵੀ ਪਿੰਡ ਪਿੰਡ ਤੇ ਸ਼ਹਿਰ-ਸ਼ਹਿਰ ਵਧੀਆ ਲਾਇਬਰੇਰੀਆਂ ਹੋਣ। ਉਨ੍ਹਾਂ ਨ ਆਪਣੇ ਪਿਤਾ ਦੇ ਨਾਂ ‘ਤੇ ਆਨੰਦ ਮੈਮੋਰੀਅਲ ਚੈਰੀਟੇਬਲ ਟਰੱਸਟ ਬਣਾਇਆ ਤੇ ਇਯ ਲਈ 80 ਲੱਖ ਰੁਪਏ ਦੀ ਰਾਸ਼ੀ ਰੱਖ। ਉਨ੍ਹਾਂ 22 ਲੱਖ ਦੀ ਇਕ ਬੰਸ ਖਰੀਦੀ ਤੇ ਇਕ ਚਲਦੀ ਫਿਰਦੀ ਲਾਇਬਰੇਰੀ ਤੇ ਸ਼ੁਰੂਆਤ ਕੀਤੀ ਜਿਸ ਨੂੰ ਪਹੀਆਂ ਵਾਲੀ ਲਾਇਬਰੇਰੀ ਕਿਹਾ ਜਾਂਦਾ ਸੀ। ਉਨ੍ਹਾਂ ਨੇ ਇਸ ਭਰ ਨੂੰ ਤੋੜਿਆ ਕਿ ਬੱਚੇ ਕਿਤਾਬਾਂ ਨਹੀਂ ਪੜ੍ਹਦੇ। ਉਨ੍ਹਾਂ ਨੇ ਆਪਣੇ ਪਿੰਡ ਇਕ ਬਹੁਤ ਵਧੀਆ ਲਾਇਬਰੇਰੀ ਖੋਲ੍ਹਣ ਤੋਂ ਇਲਾਵਾ ਕੈਨੇਡਾ ਵਾਸੀ ਸ੍ਰੀ ਜੋਗਿੰਦਰ ਕਲਸੀ ਤੇ ਅਮਰੀਕਾ ਨਿਵਾਸੀ ਸ੍ਰੀ ਬਲਦੇਵ ਸਿਘ ਧਾਲੀਵਾਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਸੰਘ ਢੇਸੀਆਂ ਲਾਇਬਰੇਰੀ ਖੋਲ੍ਹਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਲੋੜ ਹੈ ਕਿ ਪੰਜਾਬ ਪਬਲਿਕ ਲਾਇਬਰੇਰੀ ਐਕਟ ਬਣਾ ਕੇ ਪਿੰਡ ਪਿੰਡ ਲਾਇਬਰੇਰੀਆਂ ਖੋਲ੍ਹੀਆਂ ਜਾਣ, ਇਹੋ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …