Breaking News
Home / ਪੰਜਾਬ / ਕਾਂਗਰਸ ਦੀ ਵੱਡੀ ਕਾਰਵਾਈ : ਨਵਾਂ ਸ਼ਹਿਰ ਦੇ ਐਮ ਐਲ ਏ ਅੰਗਦ ਦੀ ਵਿਧਾਇਕ ਪਤਨੀ ਅਦਿਤੀ ਸਿੰਘ ਪਾਰਟੀ ‘ਚੋਂ ਮੁਅੱਤਲ

ਕਾਂਗਰਸ ਦੀ ਵੱਡੀ ਕਾਰਵਾਈ : ਨਵਾਂ ਸ਼ਹਿਰ ਦੇ ਐਮ ਐਲ ਏ ਅੰਗਦ ਦੀ ਵਿਧਾਇਕ ਪਤਨੀ ਅਦਿਤੀ ਸਿੰਘ ਪਾਰਟੀ ‘ਚੋਂ ਮੁਅੱਤਲ

ਲਖਨਊ/ਬਿਊਰੋ ਨਿਊਜ਼
ਕੇਂਦਰ ਵਿਚਲੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਦੀ ਅਕਸਰ ਹੀ ਸ਼ਲਾਘਾ ਕਰਨ ਤੇ ਆਪਣੀ ਪਾਰਟੀ ‘ਤੇ ਉਂਗਲ ਚੁੱਕਣ ਵਾਲੀ ਵਿਧਾਇਕਾ ਅਦਿਤੀ ਸਿੰਘ ਨੂੰ ਕਾਂਗਰਸ ਨੇ ਅੱਜ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਦੇ ਸੰਸਦੀ ਖੇਤਰ ਰਾਏ ਬਰੇਲੀ ਸਦਰ ਦੀ ਨੌਜਵਾਨ ਐਮਐਲਏ ਅਦਿਤੀ ਸਿੰਘ ਨੇ ਹਾਲ ਹੀ ਵਿੱਚ ਆਪਣੀ ਪਾਰਟੀ ‘ਤੇ ਸਵਾਲ ਚੁੱਕੇ ਸਨ। ਅਦਿਤੀ ਸਿੰਘ ਪੰਜਾਬ ਦੇ ਨਵਾਂ ਸ਼ਹਿਰ ਹਲਕੇ ਤੋਂ ਕਾਂਗਰਸੀ ਵਿਧਾਇਕ ਅੰਗਦ ਸੈਣੀ ਦੀ ਪਤਨੀ ਹੈ।
ਅਦਿਤੀ ਸਿੰਘ ਨੇ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਨ ਲਈ ਕਾਂਗਰਸ ਵੱਲੋਂ ਬੱਸਾਂ ਚਲਾਉਣ ਦੇ ਮਾਮਲੇ ‘ਤੇ ਉਂਗਲ ਚੁੱਕੀ ਸੀ। ਉਸ ਨੇ ਬੱਸਾਂ ਦੇ ਮੁੱਦੇ ‘ਤੇ ਭਾਜਪਾ ਦਾ ਪੱਖ ਪੂਰਦਿਆਂ ਪ੍ਰਿਅੰਕਾ ਗਾਂਧੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੰਕਟ ਵੇਲੇ ਹੇਠਲੇ ਪੱਧਰ ਦੀ ਸਿਆਸਤ ਕਰਨ ਦੀ ਕੀ ਲੋੜ ਸੀ। ਕਾਂਗਰਸ ਨੇ ਇਸ ਅਨੁਸ਼ਾਸਨਹੀਨਤਾ ਨੂੰ ਗੰਭੀਰਤਾ ਨਾਲ ਲਿਆ ਤੇ ਉਸ ਨੂੰ ਪਾਰਟੀ ਦੀ ਮਹਿਲਾ ਵਿੰਗ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …