Breaking News
Home / ਪੰਜਾਬ / ਐਨ ਆਈ ਏ 532 ਕਿੱਲੋ ਹੈਰੋਇਨ ਮਾਮਲੇ ‘ਚ ਰਿੜਕੇਗੀ ਰਣਜੀਤ ਸਿੰਘ ਚੀਤੇ ਨੂੰ

ਐਨ ਆਈ ਏ 532 ਕਿੱਲੋ ਹੈਰੋਇਨ ਮਾਮਲੇ ‘ਚ ਰਿੜਕੇਗੀ ਰਣਜੀਤ ਸਿੰਘ ਚੀਤੇ ਨੂੰ

ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਸਾਲ ਪਾਕਿਸਤਾਨ ਤੋਂ ਲੂਣ ਵਾਲੇ ਟਰੱਕ ਵਿੱਚ ਆਈ 532 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ‘ਚ ਗ੍ਰਿਫਤਾਰ ਤਸਕਰ ਰਣਜੀਤ ਸਿੰਘ ਚੀਤਾ ਨੂੰ ਅੱਜ ਐਨਆਈਏ ਆਪਣੀ ਹਿਰਾਸਤ ‘ਚ ਲੈ ਲਵੇਗੀ। ਚੀਤਾ ਨੂੰ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੀਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਕੋਲ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ‘ਚ ਆਪਣੇ ਤਿੰਨ ਸਾਥੀਆਂ ਨਾਲ ਪੁਲਿਸ ਰਿਮਾਂਡ ‘ਤੇ ਸੀ। ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਣ ਐਨਆਈਏ ਚੀਤਾ ਕੋਲੋਂ 532 ਕਿਲੋਗ੍ਰਾਮ ਹੈਰੋਇਨ ਮਾਮਲੇ ‘ਚ ਪੁੱਛਗਿੱਛ ਕਰੇਗੀ। ਰਣਜੀਤ ਸਿੰਘ ਚੀਤਾ ਤੇ ਉਸ ਦੇ ਸਾਥੀ ਗਗਨਦੀਪ, ਵਿਕਰਮ ਤੇ ਮਨਿੰਦਰ ਕੋਲੋਂ ਵੀ ਐਨਆਈਏ ਪੁੱਛਗਿੱਛ ਕਰੇਗੀ। ਰਣਜੀਤ ਸਿੰਘ ਚੀਤਾ ਪਿਛਲੇ ਇੱਕ ਸਾਲ ਤੋਂ ਫਰਾਰ ਚੱਲ ਰਿਹਾ ਸੀ ਅਤੇ ਪੁਲਿਸ ਨੇ ਹੀ ਰਣਜੀਤ ਸਿੰਘ ਚੀਤਾ ਨੂੰ ਸਿਰਸਾ ਤੋਂ ਗ੍ਰਿਫਤਾਰ ਕੀਤਾ ਸੀ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।