ਪੰਚਾਇਤ ਘਰ ‘ਚ ਖਿਲਰੇ ਮਿਲੇ ਗੁਟਕਾ ਸਾਹਿਬ ਦੇ ਪਵਿੱਤਰ ਅੰਗ
ਫ਼ਾਜ਼ਿਲਕਾ/ਬਿਊਰੋ ਨਿਊਜ਼ : ਫ਼ਾਜ਼ਿਲਕਾ ਜ਼ਿਲ੍ਹੇ ‘ਚ ਸ਼੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਥਾਣਾ ਬਹਾਵਵਾਲਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸਮੁੰਦ ਸਿੰਘ ਵਾਸੀ ਪਿੰਡ ਦੋਦੇਵਾਲਾ ਨੇ ਕਿਹਾ ਕਿ ਪਿੰਡ ਦੇ ਪੰਚਾਇਤ ਘਰ ‘ਚੋ ਸ਼੍ਰੀ ਗੁਟਕਾ ਸਾਹਿਬ ਜੀ ਦੇ ਕੁੱਝ ਅੰਗ ਮਿਲੇ ਹਨ। ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਥਾਣਾ ਬਹਾਵਵਾਲਾ ‘ਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਧਾਰਾ 295 ਆਈ.ਪੀ.ਸੀ.ਅਧੀਨ ਮਾਮਲਾ ਦਰਜ਼ ਕਰ ਲਿਆ ਹੈ। ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ। ਇਥੇ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਇਸ ਤੋਂ ਪਹਿਲਾਂ ਵੀ ਬੇਅਦਬੀਆਂ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਪੰਜਾਬ ਅੰਦਰ ਵਾਪਰ ਰਹੀਆਂ ਇਨ੍ਹਾਂ ਬੇਅਦੀਆਂ ਦੀ ਘਟਨਾਵਾਂ ਨੂੰ ਠੱਲ੍ਹ ਨਹੀਂ ਪੈ ਰਹੀ ਕਿਉਂਕਿ ਨਾ ਤਾਂ ਪੰਜਾਬ ਸਰਕਾਰ ਦੋਸ਼ੀਆਂ ਨੂੰ ਸਜ਼ਾਵਾਂ ਦੇਣ ‘ਚ ਨਾਕਾਯਾਬ ਰਹੀ ਹੈ। ਇਨ੍ਹਾਂ ਸਭ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖਤ ਤੋਂ ਸਜ਼ਾਵਾਂ ਦਿੱਤੀਆਂ ਜਾਣ ਤਾਂ ਹੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲੱਗ ਸਕੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …