16 C
Toronto
Saturday, September 13, 2025
spot_img
Homeਭਾਰਤ56 ਦਿਨ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀਆਂ 15 ਹਜ਼ਾਰ ਸੰਗਤਾਂ

56 ਦਿਨ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀਆਂ 15 ਹਜ਼ਾਰ ਸੰਗਤਾਂ

ਸੰਗਤਾਂ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਸਾਰੇ ਧਾਰਮਿਕ ਅਸਥਾਨ ਸੰਗਤਾਂ ਲਈ ਬੰਦ ਕਰ ਦਿੱਤੇ ਗਏ ਸਨ। ਕਰਫਿਊ ਦੇ ਖਤਮ ਹੁੰਦਿਆਂ ਹੀ ਸ਼ਰਧਾ ਦੇ ਸਮੁੰਦਰ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ 56 ਦਿਨ ਬਾਅਦ 15 ਹਜ਼ਾਰ ਸੰਗਤਾਂ ਨਤਮਸਤਕ ਹੋਈਆਂ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਸਥਿਤੀ ਪਹਿਲਾਂ ਵਾਲੀ ਹੋ ਜਾਵੇਗੀ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਲੱਖਾਂ ਸੰਗਤਾਂ ਪਹੁੰਚਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਸੰਗਤਾਂ ਨੂੰ ਜਨਤਕ ਦੂਰੀ ਅਤੇ ਕਰੋਨਾ ਸਬੰਧੀ ਲਾਗੂ ਨਿਯਮਾਂ ਦਾ ਧਿਆਨ ਰੱਖਣ ਲਈ ਲਗਾਤਾਰ ਸੂਚਿਤ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS