ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੇਸ਼ ‘ਚ 96 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋਈ। ਇਸ ਤੋਂ ਬਾਅਦ ਸੋਗ ਵਿਚ ਅਗਲੇ 3 ਦਿਨਾਂ ਤੱਕ ਅਮਰੀਕਾ ਦਾ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਟਰੰਪ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਅਮਰੀਕੀਆਂ ਦੀ ਯਾਦ ਵਿੱਚ ਸਾਰੀਆਂ ਸੰਘੀ ਇਮਾਰਤਾਂ ਤੇ ਰਾਸ਼ਟਰੀ ਸਮਾਰਕਾਂ ‘ਤੇ ਝੁੱਲਣ ਵਾਲਾ ਰਾਸ਼ਟਰੀ ਝੰਡਾ 3 ਦਿਨਾਂ ਲਈ ਅੱਧਾ ਝੁਕਿਆ ਰਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਦੀ ਯਾਦ ਵਿਚ ਮਨਾਏ ਜਾਣ ਵਾਲੇ ਯਾਦਗਾਰੀ ਦਿਵਸ ਤਕ ਝੰਡਾ ਅੱਧਾ ਝੁਕਿਆ ਰਹੇਗਾ। ਦੱਸ ਦਈਏ ਕਿ ਡੈਮੋਕਰੇਟਿਕ ਨੇਤਾਵਾਂ ਨੇ ਬੇਨਤੀ ਕੀਤੀ ਸੀ ਕਿ ਕਰੋਨਾ ਕਾਰਨ ਇੱਕ ਲੱਖ ਲੋਕਾਂ ਦੀ ਮੌਤ ਤੋਂ ਬਾਅਦ ਸੋਗ ਦਿਵਸ ਮਨਾਇਆ ਜਾਵੇ। ਇਥੇ ਜ਼ਿਕਰਯੋਗ ਹੈ ਕਿ ਸੰਸਾਰ ਵਿਚ ਕਰੋਨਾ ਵਾਇਰਸ ਨੇ ਹਾਹਾਕਾਰ ਮਚਾ ਰੱਖੀ ਹੈ। ਹੁਣ ਤੱਕ ਦੁਨੀਆ ਭਰ ਵਿਚ ਕਰੋਨਾ ਵਾਇਰਸ ਕਾਰਨ 3 ਲੱਖ 34 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਚਲੀ ਗਈ ਹੈ ਜਦਕਿ ਦੁਨੀਆ ਭਰ ਵਿਚ ਕਰੋਨਾ ਪੀੜਤ ਵਿਅਕਤੀਆਂ ਦਾ ਅੰਕੜਾ ਵੀ 52 ਲੱਖ 31 ਹਜ਼ਾਰ ਤੋਂ ਪਾਰ ਚਲਾ ਗਿਆ ਹੈ। ਦੂਜੇ ਪਾਸੇ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ 20 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਜਦਕਿ 3500 ਤੋਂ ਵੱਧ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …