Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, 1 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, 1 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਮਮਤਾ ਬੈਨਰਜੀ ਨੇ ਕਿਹਾ ਕਿ ਇਹ ਐਡਵਾਂਸ ਹੈ ਜਾਂ ਰਾਹਤ ਪੈਕੇਜ
ਜਲਾਲਾਬਾਦ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਫਾਨ ਤੂਫ਼ਾਨ ਤੋਂ ਤਬਾਹ ਹੋਏ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਦਾ ਹਵਾਈ ਦੌਰਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਐਲਾਨ ਵੀ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਐਲਾਨ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ਭੜਕ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਨੁਕਸਾਨ ਇਕ ਲੱਖ ਕਰੋੜ ਦਾ ਹੋਇਆ ਹੈ ਤੇ ਪੈਕੇਜ ਸਿਰਫ਼ ਇਕ ਹਜ਼ਾਰ ਕਰੋੜ ਰੁਪਏ ਦਾ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਐਡਵਾਂਸ ਹੈ ਜਾਂ ਰਾਹਤ ਪੈਕੇਜ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ‘ਤੇ ਬਾਅਦ ‘ਚ ਵਿਚਾਰ ਹੋਵੇਗਾ, ਪ੍ਰੰਤੂ ਇਹ ਐਡਵਾਂਸ ਹੋਣਾ ਚਾਹੀਦਾ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਤੁਸੀਂ ਜੋ ਵੀ ਸਾਨੂੰ ਦਿਓਗੇ ਉਹ ਤੁਹਾਡਾ ਫੈਸਲਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੂਫਾਨ ਨਾਲ ਨੁਕਸਾਨ ਘੱਟ ਤੋਂ ਘੱਟ ਹੋਵੇ ਇਸ ਦੇ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੇ ਬਹੁਤ ਕੋਸ਼ਿਸ਼ਾਂ ਕੀਤੀਆਂ ਪ੍ਰੰਤੂ ਇਸ ਦੇ ਬਾਵਜੂਦ 80 ਵਿਅਕਤੀਆਂ ਦੀ ਜਾਨ ਨਹੀਂ ਬਚਾਈ ਜਾ ਸਕੀ, ਜਿਸ ਦਾ ਸਾਨੂੰ ਬਹੁਤ ਦੁੱਖ ਹੈ। ਖੇਤੀਬਾੜੀ, ਪਾਵਰ ਸੈਕਟਰ ਅਤੇ ਵਪਾਰਕ ਅਦਾਰਿਆਂ ਦਾ ਵੀ ਬਹੁਤ ਨੁਕਸਾਨ ਹੋਇਆ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਘਰ ਬਿਲਕੁਲ ਉਜੜ ਗਏ ਹਨ ਹੁਣ ਸਾਨੂੰ ਉਨ੍ਹਾਂ ਦੀ ਮਦਦ ਕਰਨ ਚਾਹੀਦੀ ਹੈ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …