Breaking News
Home / ਪੰਜਾਬ / ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ

ਕਿਹਾ : ਜਲਾਲਾਬਾਦ ਤੋਂ ਵਿਧਾਇਕ ਦੀ ਚੋਣ ਮੈਂ ਹੀ ਲੜਾਂਗਾ

ਜਲਾਲਾਬਾਦ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਅਤੇ ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਅਟਕਲਾਂ ਨੂੰ ਠੱਲ੍ਹ ਪਾਉਂਦੇ ਹੋਏ ਜਲਾਲਾਬਾਦ ਹਲਕੇ ਤੋਂ ਹੀ ਵਿਧਾਇਕ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਅੱਜ ਜਲਾਲਾਬਾਦ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਲੰਗਰ ਵਾਸਤੇ ਕਣਕ ਰਵਾਨਾ ਕਰਨ ਲਈ ਪਹੁੰਚੇ ਹੋਏ ਸਨ। ਜ਼ਿਕਰਯੋਗ ਹੈ ਕਿ ਜਲਾਲਾਬਾਦ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵਿਚ ਕਾਫੀ ਤਰੱਕੀ ਹੋਈ ਸੀ ਅਤੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਉਹ ਫ਼ਿਰੋਜਪੁਰ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਹਰਾ ਕੇ ਮੈਂਬਰ ਪਾਰਲੀਮੈਂਟ ਬਣੇ ਸਨ ਅਤੇ ਇਸ ਤੋਂ ਬਾਅਦ ਹੋਈ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਹਾਰ ਤੋਂ ਬਾਅਦ ਲੋਕਾਂ ਵਿਚ ਉਨ੍ਹਾਂ ਦੇ ਜਲਾਲਾਬਾਦ ਤੋਂ ਚੋਣ ਨਾ ਲੜਨ ਦੀਆਂ ਅਫ਼ਵਾਹਾਂ ਸਨ। ਜਿਸ ‘ਤੇ ਸੁਖਬੀਰ ਬਾਦਲ ਨੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ।

Check Also

ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ

  ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …