ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਉਣ ਦੇ ਹੁਕਮਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਅਨੈਤਿਕ ਕਾਰਵਾਈ ਕਰਾਰ ਦਿੰਦਿਆਂ ਸਬੰਧਤ ਡੀ.ਸੀ. ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਭਾਵੇਂ ਇਹ ਹੁਕਮ ਭਾਰੀ ਵਿਰੋਧ ਮਗਰੋਂ ਵਾਪਸ ਲੈ ਲਿਆ ਗਿਆ ਹੈ ਪ੍ਰੰਤੂ ਇਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਇਹ ਸਿੱਧ ਹੋਇਆ ਹੈ ਕਿ ਕਈ ਜ਼ਿਲ੍ਹਾ ਅਧਿਕਾਰੀ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਸਬੰਧੀ ਜਾਣਕਾਰੀ ਤੋਂ ਸੱਖਣੇ ਹਨ। ਬਹੁਤਿਆਂ ਨੂੰ ਤਾਂ ਇਲਾਕੇ ਦੀਆਂ ਰਵਾਇਤਾਂ ਪਰੰਪਰਾਵਾਂ, ਇਤਿਹਾਸ ਅਤੇ ਕਦਰਾਂ ਕੀਮਤਾਂ ਦੀ ਕੋਈ ਸਮਝ ਨਹੀਂ ਹੈ।
Check Also
ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ
ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ …