ਲੈਸਟਰ/ਬਿਊਰੋ ਨਿਊਜ਼
ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਗੁਰੂਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਹਮਲਾਵਰ ਜਾਂਦੇ ਸਮੇਂ ਹਮਲੇ ਦਾ ਕਾਰਨ ਅਤੇ ਆਪਣਾ ਫ਼ੋਨ ਨੰਬਰ ਲਿਖ ਕੇ ਸੁੱਟ ਗਿਆ।ਪੁਲਿਸ ਵੱਲੋਂ ਕੁੱਝ ਹੀ ਘੰਟਿਆਂ ‘ਚ ਹਮਲਾਵਰ ਨੂੰ ਕਾਬੂ ਕਰ ਕੇ ਉਸ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।ਗੁਰੂ ਘਰ ਦੇ ਪ੍ਰਬੰਧਕਾਂ ਅਨੁਸਾਰ ਹਮਲਾਵਰ ਦਿਮਾਗ਼ੀ ਤੌਰ ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …