ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੋਰੋਨਾ ਵਾਇਰਸ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਵਿਸ਼ਵ ਵਿਆਪੀ ਮਹਾਂਮਾਰੀ ਕਰੋਨਾ ਦੇ ਚੱਲਦਿਆਂ ਪੈਦਾ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਟਰੱਸਟ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਫ਼ਿਲਹਾਲ ਅਣਮਿਥੇ ਸਮੇਂ ਲਈ ਮੁਲਤਵੀ ਕੀਤੀ ਜਾਵੇ ਕਿਉਂਕਿ ਇਸ ਪਾਵਨ ਅਸਥਾਨ ਦੇ ਦਰਸ਼ਨਾਂ ਲਈ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਆਪਣੀ ਆਸਥਾ ਦਾ ਪ੍ਰਗਟਾਵਾ ਕਰਨ ਲਈ ਇੱਥੇ ਪੁੱਜਦੇ ਹਨ। ਅਜਿਹੇ ‘ਚ ਇਸ ਬਿਮਾਰੀ ਦੇ ਫੈਲਣ ਦਾ ਖ਼ਦਸ਼ਾ ਵਧੇਰੇ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਵੀ ਯਾਤਰਾ ਸਬੰਧੀ ਕੋਈ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਸਹਿਯੋਗ ਤੋਂ ਬਿਨਾਂ ਯਾਤਰਾ ਸੰਭਵ ਨਹੀਂ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …