Breaking News
Home / ਪੰਜਾਬ / 5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਅਪੀਲ

5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਅਪੀਲ

ਭਾਈ ਲੌਂਗੋਵਾਲ ਨੇ ਕਿਹਾ ਕਿ ਆਪਣੇ ਘਰਾਂ ‘ਚ ਹੀ ਗੁਰਬਾਣੀ ਦਾ ਪਾਠ ਤੇ ਅਰਦਾਸ ਕੀਤੀ ਜਾਵੇ

ਅੰਮ੍ਰਿਤਸਰ/ਬਿਊਰੋ ਨਿਊਜ਼
5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 5ਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ‘ਚ ਰਹਿ ਕੇ ਹੀ ਗੁਰਬਾਣੀ ਪਾਠ ਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਬਾਣੀ ਪਾਠ ਕੀਤਾ ਜਾਵੇ ਤੇ 5ਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੱਕ ਪੂਰੇ ਵਿਸ਼ਵ ‘ਚ ਕਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਮਈ ਦੇ ਅਗਲੇ ਦਿਨਾਂ ਤੇ ਜੂਨ ਵਿੱਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਿਵਾਰਾਂ ਵਿੱਚ ਮਨਾਉਣ ਤੱਕ ਹੀ ਸੀਮਤ ਰੱਖਿਆ ਜਾਵੇ।

Check Also

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …