-3.6 C
Toronto
Saturday, December 20, 2025
spot_img
Homeਭਾਰਤਏਅਰ ਏਸ਼ੀਆ ਜਹਾਜ਼ ਦੀ ਹੈਦਰਾਬਾਦ ਹਵਾਈ ਅੱਡੇ ਤੇ ਐਮਰਜੈਂਸੀ ਲੈਂਡਿੰਗ

ਏਅਰ ਏਸ਼ੀਆ ਜਹਾਜ਼ ਦੀ ਹੈਦਰਾਬਾਦ ਹਵਾਈ ਅੱਡੇ ਤੇ ਐਮਰਜੈਂਸੀ ਲੈਂਡਿੰਗ

ਜਹਾਜ਼ ‘ਚ ਸਵਾਰ ਸਾਰੇ 70 ਯਾਤਰੀ ਸੁਰੱਖਿਅਤ

ਨਵੀਂ ਦਿੱਲੀ/ਬਿਊਰੋ ਨਿਊਜ਼
ਏਅਰ ਏਸ਼ੀਆ ਦੇ ਇੱਕ ਜਹਾਜ਼ ਨੇ ਫਿਊਲ ਇਸ਼ੂ ਕਾਰਨ ਹੈਦਰਾਬਾਦ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਇਸ ਉਡਾਣ ਵਿੱਚ ਕੁੱਲ 70 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਜੈਪੁਰ ਤੋਂ ਹੈਦਰਾਬਾਦ ਜਾ ਰਹੇ ਏਅਰ ਏਸ਼ੀਆ ਦੇ ਜਹਾਜ਼ ਦੀ ਉਡਾਣ ਦੌਰਾਨ ਤਕਨੀਕੀ ਨੁਕਸ ਆ ਗਿਆ ਜਿਸ ਤੋਂ ਬਾਅਦ ਉਸਨੂੰ ਐਮਰਜੈਂਸੀ ਲੈਂਡ ਕਰਵਾਇਆ ਗਿਆ। ਉਡਾਣ ਉਦੋਂ ਹੈਦਰਾਬਾਦ ਪਹੁੰਚ ਗਈ ਸੀ। ਉਡਾਣ ਨੇ ਹੈਦਰਾਬਾਦ ਏਅਰਪੋਰਟ ‘ਤੇ ਫਿਊਲ ਐਮਰਜੈਂਸੀ ਲੈਂਡਿੰਗ ਕੀਤੀ, ਜਿਸ ਨਾਲ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।ਸਾਰੇ ਯਾਤਰੀ ਸੁਰੱਖਿਅਤ ਹਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਫਿਊਲ ਟੈਂਕ ‘ਚ ਤਕਨੀਕੀ ਖਰਾਬੀ ਆ ਗਈ ਸੀ। ਹਾਲਾਂਕਿ ਪਾਇਲਟ ਦੀ ਸਮਝਦਾਰੀ ਨਾਲ ਇੱਕ ਵੱਡਾ ਹਾਦਸਾ ਟਲ ਗਿਆ।

RELATED ARTICLES
POPULAR POSTS