ਅੰਮ੍ਰਿਤਸਰ/ਬਿਊਰੋ ਨਿਊਜ਼
ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ‘ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰਨ-ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਿਰ ਫਿਰੇ ਵਿਅਕਤੀ ਵੱਲੋਂ ਉਦੋਂ ਗੁਰੂਘਰ ਦੀ ਭੰਨ ਤੋੜ ਕੀਤੀ ਗਈ, ਜਦੋਂ ਸਮੁੱਚੇ ਸੰਸਾਰ ਭਰ ‘ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ‘ਚ ਚਲਦੀ ਕਰੋਨਾ ਮਹਾਂਮਾਰੀ ਕਰਕੇ ਡਰਬੀ ਵਿਖੇ ਸਥਿਤ ਇਸ ਗੁਰੂ ਘਰ ਵੱਲੋਂ ਹੋਰ ਗੁਰੂਘਰਾਂ ਵਾਂਗ ਲੋੜਵੰਦਾਂ ਦੀ ਰੋਜ਼ਾਨਾ ਵੱਡੇ ਪੱਧਰ ‘ਤੇ ਮਦਦ ਕੀਤੀ ਜਾ ਰਹੀ ਹੈ। ਇਕ ਸਿਰ ਫਿਰੇ ਵਿਅਕਤੀ ਨੇ ਗੁਰੂਘਰ ਦਾ ਵੱਡੇ ਪੱਧਰ ‘ਤੇ ਭੰਨ ਤੋੜ ਕਰਕੇ ਨੁਕਸਾਨ ਕੀਤਾ ਹੈ ਜੋ ਬਹੁਤ ਨਿੰਦਣਯੋਗ ਹੈ। ਉਨ੍ਹਾਂ ਇੰਗਲੈਂਡ ਸਰਕਾਰ ਨੂੰ ਅਪੀਲ ਕੀਤੀ ਕਿ ਘਟਨਾ ਦੀ ਸਚਾਈ ਬਾਰੇ ਜਲਦ ਤੋਂ ਜਲਦ ਪਤਾ ਲਾਇਆ ਜਾਵੇ ਤੇ ਗੁਰੂਘਰਾਂ ਦੀ ਸੁਰੱਖਿਆ ਯਕੀਨੀ ਬਣਾਈ।
Check Also
ਪੰਜਾਬ ਸਰਕਾਰ ਵਲੋਂ ਸੂਬੇ ’ਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ
ਮੰਤਰੀ ਹਰਭਜਨ ਸਿੰਘ ਨੇ 30 ਸਤੰਬਰ ਤੱਕ ਟ੍ਰੈਫਿਕ ਸੈਂਸਸ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ …