-16.5 C
Toronto
Tuesday, February 24, 2026
spot_img
Homeਪੰਜਾਬਕੈਪਟਨ ਕਿਸ ਨੂੰ ਦੇ ਰਹੇ ਕੈਬਨਿਟ 'ਚ ਫੇਰਬਦਲ ਦੇ ਡਰਾਵੇ?

ਕੈਪਟਨ ਕਿਸ ਨੂੰ ਦੇ ਰਹੇ ਕੈਬਨਿਟ ‘ਚ ਫੇਰਬਦਲ ਦੇ ਡਰਾਵੇ?

ਆਮ ਆਦਮੀ ਪਾਰਟੀ ਨੇ ਦੱਸਿਆ ਮੰਤਰੀਆਂ ਨੂੰ ਚੁੱਪ ਕਰਵਾਉਣ ਦੀ ਹਰਕਤ

ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਆਬਕਾਰੀ ਘਾਟੇ ਨੂੰ ਲੈ ਕੇ ਪੰਜਾਬ ਕੈਬਨਿਟ ‘ਚ ਪੈਦਾ ਹੋਈ ਖ਼ਾਨਾਜੰਗੀ ਨੂੰ ਲਾਲਚ ਤੇ ਡੰਡੇ ਦੇ ਜ਼ੋਰ ਨਾਲ ਦਬਾਉਣ ਦੀਆਂ ਕੋਸ਼ਿਸ਼ਾਂ ਪੰਜਾਬ ਤੇ ਪੰਜਾਬੀਆਂ ਲਈ ਬੇਹੱਦ ਘਾਤਕ ਸਾਬਤ ਹੋਣਗੀਆਂ। ਆਮ ਆਦਮੀ ਪਾਰਟੀ ਮੁਤਾਬਕ ਮੁੱਖ ਮੰਤਰੀ ਦਫ਼ਤਰ ਦੀਆਂ ਇਹ ਕੋਸ਼ਿਸ਼ਾਂ ਨਾ ਸਿਰਫ ਅਨੈਤਿਕ, ਸਗੋਂ ਗੈਰ ਸੰਵਿਧਾਨਕ ਵੀ ਹਨ। ਕੈਬਨਿਟ ‘ਚ ਫੇਰਬਦਲ ਦੇ ਡਰਾਵੇ ਨਾਲ ਮੰਤਰੀਆਂ ਦੀ ਆਵਾਜ਼ ਨੂੰ ਦਬਾਉਣਾ ਚਿੰਤਾਜਨਕ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਬਨਿਟ ‘ਚ ਫੇਰਬਦਲ ਦੇ ਡਰਾਵੇ ਨਾਲ ਮੰਤਰੀਆਂ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਨੂੰ ਇੱਕ ਭ੍ਰਿਸ਼ਟ, ਕਮਜ਼ੋਰ ਤੇ ਤਿਕੜਮਬਾਜ਼ ਸ਼ਾਸਨ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ ਹੈ।

RELATED ARTICLES
POPULAR POSTS