ਜਲੰਧਰ : ਪੰਜਾਬੀ ਗਾਇਕਾ ਮਿਸ ਪੂਜਾ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰਕਾਨੂੰਨੀ ਵਿਦੇਸ਼ੀ ਕਰੰਸੀ ਐਕਸਚੇਂਜ ਦੇ ਦੋਸ਼ ਤੈਅ ਕਰ ਦਿੱਤੇ ਹਨ। ਇਸ ਸਬੰਧੀ ਮਿਸ ਪੂਜਾ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ। ਈ.ਡੀ. ਵਲੋਂ ਫੇਮਾ (ਫਾਰੇਨ ਐਕਸਚੇਂਜ ਮੈਨੇਜਮੈਂਟ ਐਕਟ) ਅਧੀਨ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਗਾਇਕਾ ਨੂੰ ਇਹ ਨੋਟਿਸ ਵਿਦੇਸ਼ ਤੋਂ ਮੰਗਵਾਏ ਗਈ ਰਕਮ ਦਾ ਹਿਸਾਬ ਕਿਤਾਬ ਦੇਣ ਲਈ ਭੇਜਿਆ ਗਿਆ ਹੈ। ਪਹਿਲਾਂ ਵੀ ਵਿਦੇਸ਼ਾਂ ਵਿਚ ਕੀਤੇ ਗਏ ਪ੍ਰੋਗਰਾਮਾਂ ਦੀ ਰਕਮਾਂ ਦਾ ਹਿਸਾਬ-ਕਿਤਾਬ ਦੇਣ ਲਈ ਮਿਸ ਪੂਜਾ ਈ.ਡੀ. ਦਫ਼ਤਰ ਵਿਚ ਪੇਸ਼ ਹੋ ਚੁੱਕੀ ਹੈ। ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਮਿਸ ਪੂਜਾ ਨੂੰ ਵਿਦੇਸ਼ਾਂ ਤੋਂ 13 ਲੱਖ ਰੁਪਏ ਦੀ ਕਰੀਬ ਰਕਮ ਪ੍ਰਾਪਤ ਹੋਈ ਦੱਸੀ ਜਾਂਦੀ ਹੈ ਅਤੇ ਇਸ ਬਾਰੇ ਵਿਭਾਗ ਨੂੰ ਜਾਣਕਾਰੀ ਨਹੀਂ ਮਿਲੀ। ਵਿਭਾਗ ਨੇ ਮਿਸ ਪੂਜਾ ਨੂੰ ਇਸ ਮਾਮਲੇ ਵਿਚ ਜਾਣਕਾਰੀ ਦੇਣ ਲਈ 30 ਦਿਨ ਦਾ ਸਮਾਂ ਦਿੱਤਾ ਹੈ।
ਪੰਜਾਬ ਕਾਂਗਰਸ ਵਿੱਚ ਕੋਈ ਧੜੇਬੰਦੀ ਨਹੀਂ: ਆਸ਼ਾ ਕੁਮਾਰੀ
ਨਵੀਂ ਇੰਚਾਰਜ ਵੱਲੋਂ ਸੂਬਾਈ ਕਾਰਜਕਾਰਨੀ ਦੀ ਮੀਟਿੰਗ ‘ਚ ਸ਼ਿਰਕਤ;ਮਾਲੇਰਕੋਟਲਾ ਕਾਂਡ ਬਾਰੇ ਚੁੱਪ ਵੱਟੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੀ ਨਵੀਂ ਇੰਚਾਰਜ ਆਸ਼ਾ ਕੁਮਾਰੀ ਨੇ ਦਾਅਵਾ ਕੀਤਾ ਹੈ ਕਿ ਸੂਬਾ ਕਾਂਗਰਸ ਵਿਚ ਕੋਈ ਧੜੇਬੰਦੀ ਨਹੀਂ ਹੈ ਅਤੇ ਕਾਂਗਰਸ ਪਾਰਟੀ ਵਿੱਚ ਸਿਰਫ਼ ਇਕ ਹੀ ਧੜਾ ਹੈ ਤੇ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਚੋਣਾਂ ਲੜੇਗੀ ਤੇ ਜਿੱਤ ਹਾਸਲ ਕਰੇਗੀ। ਪੰਜਾਬ ਪ੍ਰਦੇਸ਼ ਕਾਂਗਰਸ ਦੀ ਨਵੀਂ ਇੰਚਾਰਜ ਆਸ਼ਾ ਕੁਮਾਰੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੀ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਮਾਲੇਰਕੋਟਲਾ ਮਾਮਲੇ ‘ਤੇ ਜਵਾਬ ਦੇਣ ਤੋਂ ਕਿਨਾਰਾ ਕੀਤਾ ਤਾਂ ਪ੍ਰਚਾਰ ਕਮੇਟੀ ਦੀ ਚੇਅਰਪਰਸਨ ਅੰਬਿਕਾ ਸੋਨੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਇਸ ਮਾਮਲੇ ‘ਤੇ ਪਹਿਲਾਂ ਹੀ ਜਵਾਬ ਦੇ ਕੇ ਮੰਗ ਕਰ ਚੁੱਕੇ ਹਨ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੇ ਲੈਂਦਿਆਂ ਕਿਹਾ ਕਿ ਮਾਲੇਰਕੋਟਲਾ ਵਿੱਚ ਪਵਿੱਤਰ ਕੁਰਾਨ ਦੀ ਬੇਅਬਦੀ ਦੇ ਮਾਮਲੇ ‘ਤੇ ‘ਆਪ’ ਡਰੀ ਹੋਈ ਹੈ ਤੇ ਉਹ ਸੱਚਾਈ ਦਾ ਸਾਹਮਣਾ ਕਰਨ ਨੂੰ ਤਿਆਰ ਨਹੀਂ ਜਾਪਦੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪ੍ਰਿੰਸੀਪਲ ਸਕੱਤਰ ਰਾਜਿੰਦਰ ਪ੍ਰਸਾਦ ਦੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ઠਤਤਕਾਲੀ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਕਾਰਜਕਾਲ ਵਿੱਚ ਇਸ ਅਧਿਕਾਰੀ ਨੂੰ ਰਿਸ਼ਵਤਖੋਰੀ ਦੇ ਦੋਸ਼ ਵਿੱਚ ਕਈ ਵਾਰ ਹਟਾਇਆ ਗਿਆ ਸੀ, ਪਰ ਇਸੇ ਅਧਿਕਾਰੀ ਨੂੰ ਆਪਣਾ ਪ੍ਰਿੰਸੀਪਲ ਸਕੱਤਰ ਲਾ ਕੇ ਕੇਜਰੀਵਾਲ ਕਿਸ ਇਮਨਦਾਰੀ ਦਾ ਸਬੂਤ ਦੇ ਰਹੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਵੱਲੋਂ ਕੱਢੀ ਜਾ ਰਹੀ ਦੁਸ਼ਮਣੀ ਦੱਸਦੇ ਹਨ, ਪਰ ઠਜਦੋਂ ਉਨ੍ਹਾਂ ਦੇ ਪੁੱਤਰ (ਰਣਇੰਦਰ ਸਿੰਘ) ਨੂੰ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੇ ਇਸ਼ਾਰੇ ‘ਤੇ ਐਨਫੋਰਮੈਂਟ ਡਾਇਰੈਕਟੋਰੇਟ ਨੇ ਸੰਮਨ ਜਾਰੀ ਕੀਤੇ ਸਨ ਤਾਂ ‘ਆਪ’ ਆਗੂ ਨਿਰਮੂਲ ਦੋਸ਼ਾਂ ਨੂੰ ਪੁਖ਼ਤਾ ਕਰਨ ‘ਤੇ ਤੁਲ ਗਏ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …