Breaking News
Home / ਭਾਰਤ / ਭਾਰਤ ‘ਚ ਕਰੋਨਾ ਦਾ ਕਹਿਰ ਵਧਿਆ, 1 ਲੱਖ 50 ਹਜ਼ਾਰ ਦਾ ਅੰਕੜਾ ਛੂਹਣ ਲੱਗਾ ਭਾਰਤ

ਭਾਰਤ ‘ਚ ਕਰੋਨਾ ਦਾ ਕਹਿਰ ਵਧਿਆ, 1 ਲੱਖ 50 ਹਜ਼ਾਰ ਦਾ ਅੰਕੜਾ ਛੂਹਣ ਲੱਗਾ ਭਾਰਤ

ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਪਰਵਾਸੀ ਮਜ਼ਦੂਰਾਂ ਦੇ ਰੁਕਣ ਅਤੇ ਖਾਣੇ ਦਾ ਪ੍ਰਬੰਧ ਕਰਨ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕਰੋਨਾ ਵਾਇਰਸ ਦੇ ਚਲਦਿਆਂ ਦੇਸ਼ ਦੇ ਅਲੱਗ-ਅਲੱਗ ਸੂਬਿਆਂ ‘ਚੋਂ ਆਪਣੇ ਜੱਦੀ ਸੂਬਿਆਂ ਨੂੰ ਹਿਜਰਤ ਕਰਨ ਵਾਲੇ ਮਜ਼ਦੂਰਾਂ ਦੇ ਸਬੰਧ ਵਿਚ ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਮਜ਼ਦੂਰਾਂ ਦੀਆਂ ਪ੍ਰੇਸ਼ਾਨੀਆਂ ਵੱਲ ਧਿਆਨ ਦੇਣ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਉਨ੍ਹਾਂ ਨੂੰ ਵਾਪਸ ਭੇਜਣ, ਉਨ੍ਹਾਂ ਦੇ ਰੁਕਣ ਅਤੇ ਉਨ੍ਹਾਂ ਲਈ ਖਾਣੇ ਦਾ ਪ੍ਰਬੰਧ ਕਰਨ। ਭਾਰਤ ਵਿਚ ਕਰੋਨਾ ਕਰੋਨਾ ਪੀੜਤ ਮਰੀਜਾਂ ਦੀ ਗਿਣਤੀ 1 ਲੱਖ 46 ਹਜ਼ਾਰ ਤੋਂ ਪਾਰ ਚਲੀ ਗਈ ਹੈ ਜਦਕਿ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ 4 ਹਜ਼ਾਰ ਤੋਂ ਪਾਰ ਚਲਾ ਗਿਆ ਹੈ। ਦੂਜੇ ਪਾਸੇ ਵਿਸ਼ਵ ਭਰ ‘ਚ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ56 ਲੱਖ 11 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਜਦਕਿ ਕਰੋਨਾ ਵਾਇਰਸ ਦੀ ਲਪੇਟ ਵਿਚ ਆਉਣ ਕਾਰਨ ਮਰਨ ਵਾਲੇ ਵਿਅਕਤੀਆਂ ਦਾ ਅੰਕੜਾ ਵੀ 3 ਲੱਖ 48 ਹਜ਼ਾਰ ਤੋਂ ਪਾਰ ਚਲਾ ਗਿਆ ਹੈ। ਕਰੋਨਾ ਵਾਇਰਸ ਦੇ ਚਲਦਿਆਂ ਅਮਰੀਕੀ ਮੌਕਾ ਮਿਲਦਿਆਂ ਹੀ ਮਸਤੀ ਕਰਨ ਦਾ ਖਿਆਲ ਨਹੀਂ ਛੱਡਦੇ। ਅਮਰੀਕਾ ‘ਚ ਮੈਮੋਰੀਅਲ ਡੇਅ ਵੀਕੈਂਡ ਮਨਾਉਣ ਲਈ ਸੈਂਕੜੇ ਅਮਰੀਕੀ ਨਾਗਰਿਕ ਘਰਾਂ ਤੋਂ ਬਾਹਰ ਨਿਕਲੇ। ਇਹ ਲੋਕ ਸਮੁੰਦਰ ਕੰਢੇ ਤੇ ਝੀਲਾਂ ਕਿਨਾਰੇ ਪਾਰਟੀਆਂ ਕਰਦੇ ਦੇਖੇ ਗਏ।ਕਰੋਨਾ ਵਾਇਰਸ ਦਾ ਖੌਫ ਇਨ੍ਹਾਂ ‘ਚ ਕਿਧਰੇ ਦਿਖਾਈ ਨਹੀਂ ਦੇ ਰਿਹਾ ਸੀ ਤੇ ਨਿਯਮਾਂ ਦੀਆਂ ਖੂਬ ਧੱਜੀਆਂ ਉਡਾਈਆਂ ਗਈਆਂ।

Check Also

ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ

ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ …