Breaking News
Home / ਦੁਨੀਆ / ਕਰੋਨਾ ਨੇ ਅਮਰੀਕਾ ‘ਚ 1 ਲੱਖ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ

ਕਰੋਨਾ ਨੇ ਅਮਰੀਕਾ ‘ਚ 1 ਲੱਖ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ

ਵਿਸ਼ਵ ਭਰ ‘ਚ 57 ਲੱਖ ਤੋਂ ਵੱਧ ਵਿਅਕਤੀਆਂ ਅਜੇ ਵੀ ਕਰੋਨਾ ਦੀ ਮਾਰ ਹੇਠ

ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਵਿਚ ਕਰੋਨਾ ਵਾਇਰਸ ਕਾਰਨ ਹੁਣ ਤੱਕ 1 ਲੱਖ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 17 ਲੱਖ 28 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਵੀ ਕਰੋਨਾ ਦੀ ਮਾਰ ਹੇਠ ਹਨ। ਦੂਜੇ ਪਾਸੇ ਵਿਸ਼ਵ ਭਰ ‘ਚ ਕਰੋਨਾ ਵਾਇਰਸ ਕਾਰਨ ਮਰਨ ਵਾਲੇ ਵਿਅਕਤੀਆਂ ਦਾ ਅੰਕੜਾ ਵੀ 3 ਲੱਖ 53 ਹਜ਼ਾਰ ਦੇ ਕਰੀਬ ਹੈ ਅਤੇ ਕਰੋਨਾ ਪੀੜਤ ਵਿਅਕਤੀਆਂ ਦਾ ਗ੍ਰਾਫ਼ 57 ਲੱਖ 16 ਹਜ਼ਾਰ ਤੋਂ ਪਾਰ ਚਲਾ ਗਿਆ ਹੈ। 24 ਲੱਖ 55 ਹਜ਼ਾਰ ਤੋਂ ਵੱਧ ਵਿਅਕਤੀ ਕਰੋਨਾ ਨਾਮੀ ਬਿਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਦੂਜੇ ਪਾਸੇ ਭਾਰਤ ਵਿਚ ਕਰੋਨਾ ਵਾਇਰਸ ਦਾ ਪ੍ਰਕੋਪ ਵੀ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ 53 ਹਜ਼ਾਰ ਨੂੰ ਪਾਰ ਕਰ ਚੁੱਕਿਆ ਹੈ ਜਦਕਿ 4300 ਤੋਂ ਵੱਧ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਲੰਘੇ 24 ਘੰਟਿਆਂ ਦਰਮਿਆਨ 6387 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 170 ਲੋਕਾਂ ਦੀ ਮੌਤ ਹੋ ਚੁੱਕੀ ਹੈ।

Check Also

ਅੰਮ੍ਰਿਤਸਰ ਦੇ ਵਿਕਾਸ ਲਈ ਭਾਰਤੀ ਅਮਰੀਕੀਆਂ ਨੇ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ …