ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਅੰਦਰ ਕਰੋਨਾ ਦਾ ਕਹਿਰ ਕਈ ਦਿਨਾਂ ਤੋਂ ਘਟਦਾ ਨਜ਼ਰ ਆ ਰਿਹਾ ਹੈ ਅਤੇ ਜ਼ਿਆਦਾਤਰ ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਪ੍ਰੰਤੂ ਅੱਜ ਫਿਰ ਕਈ ਦਿਨਾਂ ਮਗਰੋਂ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ 16 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸੇ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਲੰਘੇ ਦਿਨੀਂ ਹੀ ਦੋਰਾਂਗਲਾ ਵਿਖੇ ਵਾਪਸ ਪਰਤਿਆ ਸੀ। ਜਿਸ ਦੇ ਸਿਹਤ ਵਿਭਾਗ ਵੱਲੋਂ ਲਏ ਕੋਰੋਨਾ ਟੈੱਸਟਾਂ ਦੀ ਆਈ ਰਿਪੋਰਟ ਵਿਚ ਉਹ ਪਾਜ਼ੀਟਿਵ ਪਾਇਆ ਗਿਆ। ਜਿਸ ਨੂੰ ਧਾਰੀਵਾਲ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਹੈ। ਉੱਥੇ ਹੀ, ਪਠਾਨਕੋਟ ਵਿਚ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਦੂਜੇ ਪਾਸੇ ਦਿੱਲੀ ਤੋਂ ਲੁਧਿਆਣਾ ਜਹਾਜ਼ ਰਾਹੀਂ ਪਹੁੰਚੇ ਦੋ ਵਿਅਕਤੀਆਂ ਨੂੰ ਕਰੋਨਾ ਤੋਂ ਪੀੜਤ ਪਾਇਆ ਗਿਆ ਹੈ। ਕੁਲ ਮਿਲਾ ਕੇ ਪੰਜਾਬ ਅੰਦਰ ਕਰੋਨਾ ‘ਤੇ ਕਾਫ਼ੀ ਹੱਦ ਤੱਕ ਕੰਟਰੋਲ ਪਾਇਆ ਜਾ ਚੁੱਕਿਆ ਹੈ ਅਤੇ ਜ਼ਿਆਦਾਤਰ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
Check Also
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …