ਦੋਵੇਂ ਮੁਲਕਾਂ ਨੇ ਇਕ-ਦੂਜੇ ਨੂੰ ਵਿਖਾਏ ਸਖਤ ਤੇਵਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਜੰਗ ਵਾਲੇ ਹਾਲਾਤ ਬਣ ਰਹੇ ਹਨ। ਚੀਨ ਨੇ ਪਿਛਲੇ ਕੁਝ ਦਿਨਾਂ ਤੋਂ ਲੱਦਾਖ ਤੇ ਉੱਤਰੀ ਸਿੱਕਮ ਵਿੱਚ ਕੰਟਰੋਲ ਰੇਖਾ ਦੇ ਨਾਲ ਫੌਜਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ। ਚੀਨੀ ਫੌਜ ਨੇ ਭਾਰਤੀ ਖੇਤਰਾਂ ਵਿੱਚ ਘੁਸਪੈਠ ਕਰਕੇ ਅਸਥਾਈ ਟਿਕਾਣੇ ਵੀ ਬਣਾ ਲਏ ਹਨ। ਇਸ ਨਾਲ ਦੋਵਾਂ ਦੇਸ਼ਾਂ ਦੀਆਂ ਫੌਜਾਂ ਦਰਮਿਆਨ ਤਣਾਅ ਵਧਦਾ ਜਾ ਰਿਹਾ ਹੈ। ਮਈ ਮਹੀਨੇ ਸੈਨਿਕਾਂ ਦੀਆਂ ਤਿੰਨ ਝੜਪਾਂ ਵੀ ਹੋ ਚੁੱਕੀਆਂ ਹਨ। ਭਾਰਤ ਨੇ ਵੀ ਚੀਨ ਨੂੰ ਸਖਤ ਤੇਵਰ ਵਿਖਾਏ ਹਨ। ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਪੱਧਰੀ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚੀਨ ਦੀਆਂ ਹਰਕਤਾਂ ਬਾਰੇ ਭਾਰਤੀ ਫੌਜ ਦੇ ਜਵਾਬ ਦੀ ਜਾਣਕਾਰੀ ਦਿੱਤੀ।