ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਅਦਾਲਤ ਦੇ ਐਡੀਸ਼ਨਲ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਗੁਰਪ੍ਰਤਾਪ ਸਿੰਘ ਨੇ ਧੂਰੀ ਸਦਰ ਥਾਣੇ ‘ਚ ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਤੇ ਹੋਰਨਾਂ ਦੇ ਖਿਲਾਫ ਦਰਜ਼ ਕੇਸ ਵਿਚ ਡੀਐਸਪੀ ਦਲਜੀਤ ਸਿੰਘ ਵਿਰਕ ਦੇ ਬੇਟੇ ਜੰਗਸ਼ੇਰ ਸਿੰਘ ਤੇ 4 ਗੰਨਮੈਨਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ઠਰੋਕ ਲਾ ਦਿੱਤੀ। ਥਾਣਾ ਧੂਰੀ ਵਿਖੇ ਦਰਜ਼ ਐਫਆਈਆਰ ਨੰਬਰ 170 ‘ਚ, ਨਾਮਜ਼ਦ ਦੋਸ਼ੀਆਂ ਡੀਐਸਪੀ ਦਲਜੀਤ ਸਿੰਘ ਵਿਰਕ ਦੇ ਬੇਟੇ ਜੰਗਸ਼ੇਰ ਸਿੰਘ , ਗੰਨਮੈਨ ਬਲਕਾਰ ਸਿੰਘ, ઠਗੁਰਜਿੰਦਰ ਸਿੰਘ, ਜਸਵੀਰ ਸਿੰਘ ਤੇ ਹਰਵਿੰਦਰ ਸਿੰਘ ਨੇ ਅਦਾਲਤ ‘ਚ, ਅਗਾਉਂ ਜ਼ਮਾਨਤ ઠਦੀ ਅਰਜੀ ਦਿੱਤੀ ਸੀ।ਜਦੋਂ ਕਿ ਸਰਕਾਰੀ ਵਕੀਲ ਨੇ ਜਮਾਨਤ ਨਾ ਦੇਣ ਲਈ ਦਲੀਲਾਂ ਪੇਸ਼ ਕੀਤੀਆਂ। ਆਖਿਰ ਅਦਾਲਤ ਨੇ ਬਚਾਉ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਕਤ ਪੰਜ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ‘ਤੇ 9 ਜੂਨ ਤੱਕ ਰੋਕ ਲਗਾ ਦਿੱਤੀ।
Home / ਪੰਜਾਬ / ਸਿੱਧੂ ਮੂਸੇਵਾਲਾ ਮਾਮਲੇ ‘ਚ ਅਦਾਲਤ ਨੇ ਡੀਐਸਪੀ ਦੇ ਬੇਟੇ ਸਮੇਤ ਚਾਰ ਗੰਨਮੈਨਾਂ ਦੀ ਗ੍ਰਿਫ਼ਤਾਰੀ ‘ਤੇ 9 ਜੂਨ ਤੱਕ ਲਾਈ ਰੋਕ
Check Also
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …