Breaking News
Home / ਪੰਜਾਬ / ਬੀਜ ਘੁਟਾਲੇ ਨੇ ਲਿਆ ਨਵਾਂ ਮੋੜ

ਬੀਜ ਘੁਟਾਲੇ ਨੇ ਲਿਆ ਨਵਾਂ ਮੋੜ

ਸੁਖਜਿੰਦਰ ਰੰਧਾਵਾ ਦਾ ਕੈਪਟਨ ਅਮਰਿੰਦਰ ਵੱਲ ਕੀਤਾ ਇਸ਼ਾਰਾ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਚਰਚਾ ਦਾ ਵਿਸ਼ਾ ਬਣੇ ਬੀਜ ਘੁਟਾਲੇ ‘ਚ ਨਵਾਂ ਮੋੜ ਆ ਗਿਆ ਹੈ। ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਇੱਕ ਵੱਡਾ ਬਿਆਨ ਦੇ ਦਿੱਤਾ। ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਮੰਤਰਾਲਾ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਮੰਤਰਾਲਾ ਹੈ, ਇਸ ਘੁਟਾਲੇ ‘ਤੇ ਜਵਾਬ ਵੀ ਉਹ ਖੁਦ ਹੀ ਦੇਣਗੇ। ਉਨ੍ਹਾਂ ਕਿਹਾ ਕਿ ਮੈਂ ਸਿਰਫ ਅਕਾਲੀ ਦਲ ਵੱਲੋਂ ਲਾਏ ਗਏ ਮੇਰੇ ‘ਤੇ ਦੋਸ਼ਾਂ ਦਾ ਹੀ ਜਵਾਬ ਦੇਵਾਂਗਾ। ਉਨ੍ਹਾਂ ਆਪਣੀ ਹੀ ਸਰਕਾਰ ਤੇ ਤਨਜ਼ ਕਸਦੇ ਹੋਏ ਕਿਹਾ ਕਿ ਇਹੀ ਤਾਂ ਸਾਡੀ ਬਦਕਿਸਮਤੀ ਹੈ ਕਿ ਪੰਜਾਬ ਦੇ ਕਿਸਾਨ ਮਰ ਰਹੇ ਹਨ ਤੇ ਕੋਈ ਜਾਂਚ ਨਹੀਂ ਹੁੰਦੀ।ਸੁਖਜਿੰਦਰ ਰੰਧਾਵਾ ਨੇ ਆਪਣਾ ਪੱਲਾ ਚਾੜ੍ਹਦੇ ਹੋਏ ਕਿਹਾ ਕਿ ਮੇਰਾ ਲੱਕੀ ਨਾਲ ਕੋਈ ਵਾਸਤਾ ਨਹੀਂ, ਬੇਸ਼ੱਕ ਇਸ ਵਿੱਚ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੱਕੀ ਪਹਿਲਾਂ ਅਕਾਲੀਆਂ ਦਾ ਹੀ ਕਰੀਬੀ ਸੀ।
ਪੰਜਾਬ ‘ਚ ਗਰਮੀ ਨੇ ਤੋੜਿਆ 20 ਸਾਲਾਂ ਦਾ ਰਿਕਾਰਡ ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬਠਿੰਡਾ ‘ਚ ਪਾਰਾ 47.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਹ ਤਾਪਮਾਨ ਸਾਲ 2014 ‘ਚ 47.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਇਸ ਸਬੰਧੀ ਦੋ ਦਿਨ ਪਹਿਲਾਂ ਹੀ ਰੈੱਡ ਅਲਰਟ ਵੀ ਜਾਰੀ ਕੀਤਾ ਸੀ। ਲੋਕਾਂ ਨੂੰ ਸਲਾਹ ਦਿੱਤੀ ਗਈ ਸੀ ਕਿ ਅਗਲੇ ਦੋ ਦਿਨਾਂ ਤੱਕ 1 ਵਜੇ ਤੋਂ ਚਾਰ ਵਜੇ ਤੱਕ ਘਰਾਂ ਦੇ ਅੰਦਰ ਹੀ ਰਹਿਣ ਕਿਉਂਕਿ ਇਸ ਸਮੇਂ ਗਰਮੀ ਦੀ ਤੀਬਰਤਾ ਸਭ ਤੋਂ ਵੱਧ ਹੁੰਦੀ ਹੈ। ਮੌਸਮ ਵਿਗਿਆਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੋ ਦਿਨ ਪਹਿਲਾਂ ਕਿਹਾ ਸੀ ਕਿ ਅਗਲੇ 2 ਤੋਂ 3 ਦਿਨਾਂ ਤੱਕ ਪਾਰਾ 47 ਡਿਗਰੀ ਸੈਲਸੀਅਸ ਤੱਕ ਜਾਣ ਦਾ ਖਦਸ਼ਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …