Breaking News
Home / ਪੰਜਾਬ / ਕੈਬਨਿਟ ਮੰਤਰੀਆਂ ਅਤੇ ਮੁੱਖ ਸਕੱਤਰ ਵਿਚਾਲੇ ਰੇੜਕਾ ਖਤਮ

ਕੈਬਨਿਟ ਮੰਤਰੀਆਂ ਅਤੇ ਮੁੱਖ ਸਕੱਤਰ ਵਿਚਾਲੇ ਰੇੜਕਾ ਖਤਮ

ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਪੂਰੀ ਕੈਬਨਿਟ ਤੋਂ ਮੰਗੀ ਮੁਆਫ਼ੀ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦਰਮਿਆਨ ਚੱਲਿਆ ਆ ਰਿਹਾ ਵਿਵਾਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ਵਿਚ ਖਤਮ ਹੋ ਗਿਆ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਮੀਟਿੰਗ ਸ਼ੁਰੂ ਹੋਣ ਦੇ ਨਾਲ ਹੀ ਚੀਫ ਸਕੱਤਰ ਹਾਜ਼ਰ ਹੋਏ ਅਤੇ ਸਾਰੀ ਕੈਬਨਿਟ ਤੋਂ ਉਨ੍ਹਾਂ ਨੇ ਮੁਆਫੀ ਮੰਗੀ ਅਤੇ ਮੁੜ ਤੋਂ ਕਿਸੇ ਵੀ ਸ਼ਿਕਾਇਤ ਦਾ ਮੌਕਾ ਨਾ ਦੇਣ ਦਾ ਭਰੋਸਾ ਦਿੱਤਾ।ઠ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਚੀਫ ਸਕੱਤਰ ਉਨ੍ਹਾਂ ਤੋਂ ਮੁਆਫੀ ਮੰਗ ਚੁੱਕੇ ਹਨ ਅਤੇ ਅੱਜ ਤੀਜੀ ਵਾਰ ਉਨ੍ਹਾਂ ਨੇ ਮਾਫੀ ਮੰਗ ਲਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਤਿੰਨ ਵਾਰ ਮਾਫੀ ਮੰਗਿਆਂ ਤੋਂ ਬਾਅਦ ਵੀ ਮੁਆਫ ਨਾ ਕਰੇ ਤਾਂ ਉਹ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਪੂਰੀ ਕੈਬਨਿਟ ਨੇ ਸਰਬਸੰਮਤੀ ਨਾਲ ਚੀਫ ਸਕੱਤਰ ਨੂੰ ਮੁਆਫ ਕਰ ਦਿੱਤਾ ਅਤੇ ਚਿਰਾਂ ਤੋਂ ਚਲਿਆ ਆ ਰਿਹਾ ਰੇੜਕਾ ਵੀ ਖਤਮ ਹੋ ਗਿਆ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੱਤੀ ਕਿ ਬੈਠਕ ਚੰਗੇ ਮਾਹੌਲ ‘ਚ ਹੋਈ। ਮੁੱਖ ਸਕੱਤਰ ਦੇ ਨਾਲ ਵਿਵਾਦ ‘ਤੇ ਬਾਜਵਾ ਨੇ ਕਿਹਾ ਕਿ ਮਾਮਲਾ ਖ਼ਤਮ ਹੋ ਗਿਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਮੁੱਖ ਸਕੱਤਰ ਦੇ ਬੇਟੇ ਨੂੰ ਲੈ ਕੇ ਕੀਤੀ ‘ਚ ਜਾਂਚ ਮੁੱਖ ਸਕੱਤਰ ਨੇ ਲਿਖਤੀ ਰੂਪ ‘ਚ ਕਿਹਾ ਕਿ ਉਨ੍ਹਾਂ ਦਾ ਬੇਟਾ ਸ਼ਰਾਬ ਦਾ ਕਾਰੋਬਾਰ ਪੰਜਾਬ ਵਿਚ ਨਹੀਂ ਕਰਦਾ। ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਵੀ ਕਿਹਾ ਕਿ ਜਨਤਾ ਦੇ ਚੁਣੇ ਹੋਏ ਨੇਤਾਵਾਂ ਦਾ ਅਫਸਰਸ਼ਾਹੀ ਨੂੰ ਸਨਮਾਨ ਕਰਨਾ ਚਾਹੀਦਾ ਹੈ। ਉਹੀ ਗੱਲ ਉਨ੍ਹਾਂ ਨੇ ਰੱਖੀ ਸੀ, ਜਿਸ ਨੂੰ ਅਫਰਸ਼ਾਹੀ ਨੇ ਮੰਨਿਆ ਤੇ ਇਸ ਲਈ ਮੁੱਖ ਮੰਤਰੀ ਦਾ ਵੀ ਧੰਨਵਾਦ।

Check Also

ਮਲਿਕਾ ਅਰਜੁਨ ਖੜਗੇ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਕਿਹਾ : ਪੰਜਾਬ ਨੂੰ ਨਸ਼ਿਆਂ ਨੇ ਕਰ ਦਿੱਤਾ ਹੈ ਤਬਾਹ ਅੰਮਿ੍ਰਤਸਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ …