Breaking News
Home / ਭਾਰਤ / ਸੋਨੀਆ ਗਾਂਧੀ ਨੇ ਕਿਹਾ ਕੇਂਦਰ ਸਰਕਾਰ ਗਰੀਬਾਂ ਨੂੰ 6 ਮਹੀਨੇ ਤਕ ਪ੍ਰਤੀ ਮਹੀਨਾ 7500 ਰੁਪਏ ਦੇਵੇ

ਸੋਨੀਆ ਗਾਂਧੀ ਨੇ ਕਿਹਾ ਕੇਂਦਰ ਸਰਕਾਰ ਗਰੀਬਾਂ ਨੂੰ 6 ਮਹੀਨੇ ਤਕ ਪ੍ਰਤੀ ਮਹੀਨਾ 7500 ਰੁਪਏ ਦੇਵੇ

ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਦੀ ਮੰਗ : ਗਰੀਬਾਂ ਦੇ ਖਾਤੇ ‘ਚ 10-10 ਹਜ਼ਾਰ ਰੁਪਏ ਪਾਵੇ ਕੇਂਦਰ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਮੁੱਖ ਵਿਰੋਧੀ ਧਿਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ‘ਚ ਪਾਰਟੀ ਨੇ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਗਰੀਬਾਂ ਨੂੰ ਰਾਹਤ ਦਿੱਤੀ ਜਾਵੇ। ਸੋਨੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗਰੀਬਾਂ ਲਈ 7500 ਰੁਪਏ ਪ੍ਰਤੀ ਮਹੀਨਾ ਅਗਲੇ 6 ਮਹੀਨੇ ਤਕ ਦੇਣੇ ਚਾਹੀਦੇ ਹਨ। ਮੁਹਿੰਮ ਨਾਲ ਸਬੰਧਤ ਇੱਕ ਸੰਬੋਧਨ ‘ਚ ਸੋਨੀਆ ਗਾਂਧੀ ਨੇ ਕੇਂਦਰ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਖਜ਼ਾਨੇ ਦਾ ਤਾਲਾ ਖੋਲ੍ਹੋ ਅਤੇ ਗਰੀਬਾਂ ਨੂੰ ਰਾਹਤ ਦਿਓ। ਉਨ੍ਹਾਂ ਕਿਹਾ ਕਿ ਅਗਲੇ 6 ਮਹੀਨਿਆਂ ਲਈ 7500 ਰੁਪਏ ਪ੍ਰਤੀ ਮਹੀਨਾ ਗਰੀਬਾਂ ਨੂੰ ਦਿੱਤਾ ਜਾਵੇ, ਜਿਸ ਵਿੱਚੋਂ 10,000 ਰੁਪਏ ਤੁਰੰਤ ਉਨ੍ਹਾਂ ਦੇ ਖਾਤੇ ‘ਚ ਭੇਜੇ ਜਾਣ। ਇਹੀ ਮੰਗ ਅੱਜ ਪੰਜਾਬ ਦੇ ਮੁੱਖ ਮੰਤਰ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੋਦੀ ਸਰਕਾਰ ਤੋਂ ਕੀਤੀ ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ 10-10 ਹਜ਼ਾਰ ਰੁਪਏ ਗਰੀਬ ਵਿਅਕਤੀਆਂ ਦੇ ਖਾਤੇ ਵਿਚ ਪਾਵੇ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …