1.7 C
Toronto
Wednesday, January 14, 2026
spot_img
Homeਪੰਜਾਬਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈ...

ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ ਜਾਵੇਗੀ

ਭਾਈ ਲੌਂਗੋਵਾਲ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਨਾ ਸਰੋਤ

ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਨੇ ਹਾਕੀ ਖੇਡਦਿਆਂ ਮਹਾਨ ਪ੍ਰਾਪਤੀਆਂ ਕਰਕੇ ਸਿੱਖ ਕੌਮ ਅਤੇ ਦੇਸ਼ ਦਾ ਮਾਣ ਵਧਾਇਆ। ਉਨ੍ਹਾਂ ਦਾ ਜੀਵਨ ਸਿੱਖ ਨੌਜਵਾਨੀ ਲਈ ਪ੍ਰੇਰਨਾ ਸਰੋਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬਲਬੀਰ ਸਿੰਘ ਸੀਨੀਅਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਸੇਧ ਪ੍ਰਾਪਤ ਕਰ ਸਕਣ।

RELATED ARTICLES
POPULAR POSTS