Breaking News
Home / ਪੰਜਾਬ / ਆਮ ਆਦਮੀ ਪਾਰਟੀ ਦਾ ਮਨਪ੍ਰੀਤ ਬਾਦਲ ਨੂੰ ਸਵਾਲ

ਆਮ ਆਦਮੀ ਪਾਰਟੀ ਦਾ ਮਨਪ੍ਰੀਤ ਬਾਦਲ ਨੂੰ ਸਵਾਲ

ਮੁੱਖ ਸਕੱਤਰ ਦੀਆਂ 3 ਮੁਆਫੀਆਂ ਨਾਲ ਕਿੰਨਾ ਕੁ ਭਰਿਆ ਖ਼ਜ਼ਾਨਾ?

ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਵਜ਼ਾਰਤ ਉੱਤੇ ਸ਼ਰਾਬ ਮਾਫ਼ੀਆ ਨਾਲ ਰਲੇ ਹੋਣ ਦਾ ਗੰਭੀਰ ਇਲਜ਼ਾਮ ਲਾਇਆ ਹੈ। ਚੀਮਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਘੇਰਦਿਆਂ ਕਿਹਾ ਕਿ ਪਿਛਲੇ ਦੋ ਹਫ਼ਤਿਆਂ ਤੋਂ ਆਬਕਾਰੀ ਘਾਟੇ ਦਾ ਵਿਵਾਦ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਪੂਰੀ ਕੈਬਨਿਟ ਕੋਲੋਂ ਖੜ੍ਹੇ ਹੋ ਕੇ ਤਿੰਨ ਵਾਰ ਮੁਆਫੀਆਂ ਮੰਗਣ ਨਾਲ ਕਿਵੇਂ ਹੱਲ ਹੋ ਗਿਆ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵਿੱਤ ਮੰਤਰੀ ਕੋਲੋਂ ਜਾਣਨਾ ਚਾਹੁੰਦੀ ਹੈ ਕਿ ਮੁੱਖ ਸਕੱਤਰ ਦੀਆਂ ਮੁਆਫੀਆਂ ਨਾਲ ਪੰਜਾਬ ਦਾ ਖ਼ਜ਼ਾਨਾ ਕਿੰਨਾ ਭਰ ਗਿਆ ਹੈ ਤੇ ਪੂਰਾ ਭਰਨ ਲਈ ਹੋਰ ਕਿੰਨੀਆਂ ਮੁਆਫੀਆਂ ਦੀ ਜ਼ਰੂਰਤ ਪਵੇਗੀ? ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਆਬਕਾਰੀ ਘਾਟੇ ਤੇ ਨਵੀਂ ਆਬਕਾਰੀ ਨੀਤੀ ਸਮੇਤ ਖੰਨਾ ਤੇ ਘਨੌਰ ਦੀਆਂ ਨਕਲੀ ਸ਼ਰਾਬ ਫ਼ੈਕਟਰੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਸਰਕਾਰ ਲੋਕਾਂ ਜਾਂ ਪੰਜਾਬ ਦੇ ਖ਼ਜ਼ਾਨੇ ਦੇ ਹਿੱਤਾਂ ਚ ਨਹੀਂ, ਸਗੋਂ ਸ਼ਰਾਬ ਮਾਫ਼ੀਆ ਦੀ ਕਾਲੀ ਕਮਾਈ ਦਾ ਫ਼ਿਕਰ ਕਰਦੀ ਹੈ।

Check Also

ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ

ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …