Breaking News
Home / ਪੰਜਾਬ / ਬੀਜ ਘੁਟਾਲੇ ਮਾਮਲੇ ‘ਚ ਅਕਾਲੀ ਦਲ ਦਾ 22 ਜ਼ਿਲ੍ਹਿਆਂ ‘ਚ ਐਕਸ਼ਨ

ਬੀਜ ਘੁਟਾਲੇ ਮਾਮਲੇ ‘ਚ ਅਕਾਲੀ ਦਲ ਦਾ 22 ਜ਼ਿਲ੍ਹਿਆਂ ‘ਚ ਐਕਸ਼ਨ

ਕਸੂਤੀ ਘਿਰੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਬੀਜ ਘੁਟਾਲੇ ਦਾ ਮੁੱਦਾ ਸਿਆਸੀ ਪੱਧਰ ‘ਤੇ ਗਰਮਾ ਗਿਆ ਹੈ। ਅਜਿਹੇ ‘ਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ 22 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਲਈ ਮੰਗ ਪੱਤਰ ਸੌਂਪੇ। ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਮੰਗ ਪੱਤਰ ਦੇਣ ਪਹੁੰਚੇ। ਮਜੀਠੀਆ ਨੇ ਬਜ਼ਾਰ ‘ਚ ਬੀਜ ਸਪਲਾਈ ਕਰਨ ਵਾਲੀ ਫੈਕਟਰੀ ਨਾਲ ਕੈਪਟਨ ਸਰਕਾਰ ਦੇ ਮੰਤਰੀ ਸੁਖਜਿੰਦਰ ਰੰਧਾਵਾ ਦੀ ਗੰਢਤੁਪ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਰਕਾਰ ਦੇ ਅਧੀਨ ਹੈ, ਇਸ ਲਈ ਮੰਤਰੀ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ।ਮਜੀਠੀਆ ਨੇ ਮੰਗ ਕੀਤੀ ਕਿ ਇਸ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਜਾਂ ਹਾਈਕੋਰਟ ਦੇ ਜੱਜ ਤੋਂ ਹੋਣੀ ਚਾਹੀਦੀ ਹੈ। ਇਸ ਘੁਟਾਲਾ ਲਈ ਜ਼ਿੰਮੇਵਾਰ ਲੋਕ ਸ਼ਰੇਆਮ ਘੁੰਮ ਰਹੇ ਹਨ, ਪ੍ਰੈੱਸ ਕਾਨਫਰੰਸ ਕਰ ਰਹੇ ਹਨ ਤੇ ਪੁਲਿਸ 15 ਦਿਨਾਂ ਤੋਂ ਕੁਝ ਨਹੀਂ ਕਰ ਰਹੀ। ਮਜੀਠੀਆ ਨੇ ਦਾਅਵਾ ਕੀਤਾ ਕਿ ਪੁਲਿਸ ‘ਤੇ ਪੰਜਾਬ ਸਰਕਾਰ ਦਾ ਦਬਾਅ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …