ਚੰਡੀਗੜ੍ਹ ‘ਚ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
ਚੰਡੀਗੜ੍ਹ : ਭਾਰਤੀ ਹਾਕੀ ਦੇ ਸ਼ਾਹਸਵਾਰ ਅਤੇ ਤਿੰਨ ਵਾਰ ਦੇ ਉਲੰਪਿਕ ਸੋਨ ਤਗਮਾ ਜੇਤੂ ਟੀਮ ਦੇ ਖਿਡਾਰੀ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ (97) ਨੇ ਮੁਹਾਲੀ ਵਿਚਲੇ ਫੋਰਟਿਸ ਹਸਪਤਾਲ ਵਿਖੇ ਸੋਮਵਾਰ ਨੂੰ ਸਵੇਰੇ 6:17 ਵਜੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਉਨ੍ਹਾਂ ਨੂੰ 8 ਮਈ 2020 ਨੂੰ ਸਿਹਤ ਠੀਕ ਨਾ ਹੋਣ ਦੇ ਚਲਦਿਆਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਤੇ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ ਤੇ ਉਨ੍ਹਾਂ ਨੂੰ ਲਗਾਤਾਰ ਵੈਟੀਲੇਟਰ ‘ਤੇ ਰੱਖਿਆ ਹੋਇਆ ਸੀ। ਇਸ ਦੌਰਾਨ ਸੋਮਵਾਰ ਨੂੰ ਉਨ੍ਹਾਂ ਦਾ ਜ਼ੇਰੇ ਇਲਾਜ ਦਿਹਾਂਤ ਹੋ ਗਿਆ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …