ਮਿਦਨਾਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਫਾਨ ਤੂਫ਼ਾਨ ਤੋਂ ਤਬਾਹ ਹੋਏ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਦਾ ਹਵਾਈ ਦੌਰਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਐਲਾਨ ਵੀ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਐਲਾਨ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ਭੜਕ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਨੁਕਸਾਨ ਇਕ ਲੱਖ ਕਰੋੜ ਦਾ ਹੋਇਆ ਹੈ ਤੇ ਪੈਕੇਜ ਸਿਰਫ਼ ਇਕ ਹਜ਼ਾਰ ਕਰੋੜ ਰੁਪਏ ਦਾ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਐਡਵਾਂਸ ਹੈ ਜਾਂ ਰਾਹਤ ਪੈਕੇਜ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ‘ਤੇ ਬਾਅਦ ‘ਚ ਵਿਚਾਰ ਹੋਵੇਗਾ, ਪ੍ਰੰਤੂ ਇਹ ਐਡਵਾਂਸ ਹੋਣਾ ਚਾਹੀਦਾ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਤੁਸੀਂ ਜੋ ਵੀ ਸਾਨੂੰ ਦਿਓਗੇ ਉਹ ਤੁਹਾਡਾ ਫੈਸਲਾ ਹੈ।
Check Also
ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ
ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …