ਮ੍ਰਿਤਕ ਸੰਗਮਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ
ਟੋਰਾਂਟੋ/ਸਤਪਾਲ ਸਿੰਘ ਜੌਹਲ
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਲੰਘੀ ਸ਼ਾਮ ਹਾਦਸੇ ਤੋਂ ਬਾਅਦ ਦੋ ਟਰੱਕਾਂ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਾਈਵੇ 50/ਕੈਸਲਮੋਰ ਏਰੀਆ ‘ਚ ਵਾਪਰੀ ਦੁਰਘਟਨਾ ਮੌਕੇ ਟਰੱਕ ਡਰਾਈਵਰ ਸੰਗਮਪ੍ਰੀਤ ਸਿੰਘ ਗਿੱਲ (24) ਦੀ ਮੌਤ ਹੋ ਗਈ ਜਦਕਿ ਦੂਸਰੇ ਟਰੱਕ ਦਾ ਡਰਾਈਵਰ ਮੌਕੇ ਸਿਰ ਬਾਹਰ ਨਿਕਲਣ ‘ਚ ਕਾਮਯਾਬ ਰਿਹਾ। ਦੋਵੇਂ ਟਰੱਕ ਅੱਗ ਨਾਲ ਸੜ ਕੇ ਖਤਮ ਹੋ ਗਏ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦਾ ਪਿਛਲੇ ਸਾਲ ਵਿਆਹ ਹੋਇਆ ਸੀ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੰਗਮਪ੍ਰੀਤ ਸਿੰਘ ਢਾਈ ਕੁ ਸਾਲ ਪਹਿਲਾਂ ਕੈਨੇਡਾ ਆਇਆ ਸੀ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …