ਦਿੱਲੀ ਪੁਲਿਸ ਦੀਆਂ ਟੀਮਾਂ ਕਾਰ ਲੱਭਣ ‘ਚ ਜੁਟੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਕ੍ਰਿਕਟਰ ਤੇ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਦੀ ਫਾਰਚੂਨਰ ਗੱਡੀ ਚੋਰੀ ਹੋ ਗਈ ਹੈ। ਗੌਤਮ ਗੰਭੀਰ ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਖੇਤਰ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਦਿੱਲੀ ਪੁਲਿਸ ਮੁਤਾਬਕ ਕਾਰ ਗੌਤਮ ਗੰਭੀਰ ਦੇ ਪਿਤਾ ਦੇ ਨਾਂ ‘ਤੇ ਰਜਿਸਟਰਡ ਸੀ। ਫਿਲਹਾਲ ਪੁਲਿਸ ਦੀਆਂ ਕਈ ਟੀਮਾਂ ਕਾਰ ਚੋਰਾਂ ਦੀ ਭਾਲ ਕਰ ਰਹੀਆਂ ਹਨ। ਐਮਪੀ ਗੌਤਮ ਗੰਭੀਰ ਦੇ ਘਰ ਦੇ ਬਾਹਰ 24 ਘੰਟੇ ਸੁਰੱਖਿਆ ਤਾਇਨਾਤ ਰਹਿੰਦੀ ਹੈ ਇਸ ਦੇ ਬਾਵਜੂਦ ਉਸ ਦੀ ਕਾਰ ਚੋਰੀ ਹੋ ਗਈ। ਫਿਲਹਾਲ ਪੁਲਿਸ ਨੇੜਲੇ ਸੀਸੀਟੀਵੀ ਫੁਟੇਜ ਸਕੈਨ ਕਰ ਰਹੀ ਹੈ। ਮਾਮਲਾ ਸੰਸਦ ਮੈਂਬਰ ਨਾਲ ਜੁੜੇ ਹੋਣ ਕਾਰਨ ਪੁਲਿਸ ਦੀਆਂ ਚਾਰ ਵੱਖ-ਵੱਖ ਟੀਮਾਂ ਇਸ ਮਾਮਲੇ ‘ਤੇ ਕੰਮ ਕਰ ਰਹੀਆਂ ਹਨ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …