Breaking News
Home / ਭਾਰਤ / ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਇਕ ਹੋਰ ਉਡਾਣ 2 ਜੂਨ ਨੂੰ ਪੁੱਜੇਗੀ ਰਾਜਾਸਾਂਸੀ ਏਅਰ ਪੋਰਟ ‘ਤੇ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਇਕ ਹੋਰ ਉਡਾਣ 2 ਜੂਨ ਨੂੰ ਪੁੱਜੇਗੀ ਰਾਜਾਸਾਂਸੀ ਏਅਰ ਪੋਰਟ ‘ਤੇ

ਰਾਜਾਸਾਂਸੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ-ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਨੇ ਆਪਣੇ ਮੁਲਕ ਵਿਚ ਵੱਖੋ-ਵੱਖ ਢੰਗ ਨਾਲ ਦਾਖਲ ਹੋਏ ਵਿਅਕਤੀਆਂ ਨੂੰ ਡਿਪੋਰਟ ਕਰਨਾ ਸ਼ੁਰੂ ਕੀਤਾ ਹੈ। ਇਸੇ ਪ੍ਰਕਿਰਿਆ ਤਹਿਤ ਅਮਰੀਕਾ ਤੋਂ ਪਹਿਲਾਂ 19 ਮਈ ਨੂੰ ਇਕ ਉਡਾਣ 165 ਦੇ ਕਰੀਬ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸੀ ਅਤੇ ਹੁਣ ਫਿਰ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਉਡਾਣ 2 ਜੂਨ ਨੂੰ ਦੁਪਹਿਰ 4.30 ਵਜੇ ਰਾਜਾਸਾਂਸੀ ਹਵਾਈ ਅੱਡੇ ‘ਤੇ ਪਹੁੰਚ ਰਹੀ ਹੈ।

Check Also

ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ

  ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …