ਜਲੰਧਰ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲੌਕਡਾਊਨ ਤੋੜਨ ਵਾਲਿਆਂ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ ਨਾ ਪਾਉਣ ਅਤੇ ਜਨਤਕ ਥਾਂ ‘ਤੇ ਥੁੱਕਣ ਵਾਲੇ ਨੂੰ 500 ਰੁਪਏ ਜੁਰਮਾਨਾ ਹੋਵੇਗਾ ਅਤੇ ਘਰ ਵਿਚ ਇਕਾਂਤਵਾਸ ਕੀਤੇ ਗਏ ਵਿਅਕਤੀ ਨੂੰ ਰੂਲ ਤੋੜਨ ਬਦਲੇ 2000 ਜੁਰਮਾਨਾ ਲਗਾਉਣ ਦੇ ਹੁਕਮ ਦਿੱਤੇ ਹਨ। ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਨਤਕ ਦੂਰੀ ਦੀ ਪਾਲਣਾ ਕਰਨ ਲਈ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਦੀ ਜੇਕਰ ਕੋਈ ਵਿਅਕਤੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਜੁਰਮਾਨਾ ਕੀਤਾ ਜਾਵੇਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …