ਅੰਮ੍ਰਿਤਸਰ/ਬਿਊਰ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਅੱਗੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।ਕਰੋਨਾ ਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਡਾਊਨ ਕਾਰਨ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨ ਬੰਦ ਕੀਤੇ ਹੋਏ ਹਨ। ਜਥੇਦਾਰ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਦਾ ਵੀ ਬਿਆਨ ਆ ਚੁੱਕਾ ਹੈ ਕਿ ਧਾਰਮਿਕ ਸਥਾਨ ਹੀ ਮਨੁੱਖੀ ਸੇਵਾਵਾਂ ਲਈ ਅੱਗੇ ਆਉਂਦੇ ਹਨ। ਇਸ ਲਈ ਧਾਰਮਿਕ ਸਥਾਨਾਂ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ‘ਚ ਫਸੇ ਸਿੱਖ ਸ਼ਰਧਾਲੂਆਂ ਬਾਰੇ ਗੱਲ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ, ਅਫ਼ਗ਼ਾਨਿਸਤਾਨ ਸਮੇਤ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਜ਼ਰੂਰੀ ਹੈ, ਸਰਕਾਰਾਂ ਨੂੰ ਇਸ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ।
Home / ਪੰਜਾਬ / ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਕੀਤੀ ਮੰਗ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …