ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਦੇਸ਼ ਵਿੱਚ ਲੌਕਡਾਊਨ ਵਧਾਉਣ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੁੱਦੇ ‘ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ 31 ਮਈ ਨੂੰ ਲੌਕਡਾਊਨ ਦੇ ਚੌਥੇ ਪੜਾਅ ਦੇ ਖ਼ਤਮ ਹੋਣ ਤੋਂ ਪਹਿਲਾਂ ਸੁਝਾਅ ਮੰਗੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਲੌਕਡਾਊਨ ਨੂੰ ਸਿਰਫ ਹੌਟ ਜ਼ੋਨ ਤੱਕ ਹੀ ਸੀਮਤ ਕਰ ਦਿੱਤਾ ਜਾਏਗਾ। ਉਂਝ ਸਰਕਾਰ ਨੇ ਪਹਿਲਾਂ ਹੀ ਕਾਫੀ ਰਿਆਇਤਾਂ ਦੇ ਦਿੱਤੀਆਂ ਹਨ ਪਰ ਫਿਰ ਵੀ ਲੌਕਡਾਊਨ ਲਾਗੂ ਹੈ। ਦੱਸ ਦਈਏ ਕਿ ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 1 ਲੱਖ 65 ਹਜ਼ਾਰ ਨੂੰ ਪਰ ਕਰ ਚੁੱਕੀ।