ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਕੈਬਨਿਟ ਦੀ ਪਹਿਲੀ ਬੈਠਕ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਭਾਰਤਤ ਸਰਕਾਰ ਸਵੈ-ਨਿਰਭਰ ਭਾਰਤ ‘ਤੇ ਜ਼ੋਰ ਦੇ ਰਹੀ ਹੈ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਲਈ ਫੈਸਲੇ ਲਏ ਗਏ ਹਨ। ਮੰਤਰੀ ਮੰਡਲ ਨੇ 14 ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਿਸਾਨਾਂ ਨੂੰ ਲਾਗਤ ਤੋਂ ਘੱਟੋ-ਘੱਟ 50 ਤੋਂ 83 ਪ੍ਰਤੀਸ਼ਤ ਵੱਧ ਭਾਅ ਮਿਲੇਗਾ। ਮੰਤਰੀ ਮੰਡਲ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਫੜ੍ਹੀ ਵਾਲਿਆਂ ਨੂੰ 10 ਹਜ਼ਾਰ ਰੁਪਏ ਦਾ ਕਰਜ਼ਾ ਮਿਲੇਗਾ। ਇਸ ਨਾਲ 50 ਲੱਖ ਫੜ੍ਹੀ ਵਾਲਿਆਂ ਨੂੰ ਲਾਭ ਮਿਲੇਗਾ।