ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਭਰ ‘ਚ ਕਰੋਨਾ ਲੌਕਡਾਊਨ 5 ਦੀ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੌਕਡਾਊਨ 5 ਦੇ ਮੱਦੇਨਜ਼ਰ ਰਾਜਧਾਨੀ ਦੇ ਲਈ ਕੁਝ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਅਗਲੇ ਇਕ ਹਫ਼ਤੇ ਤੱਕ ਦਿੱਲੀ ਸਰਹੱਦ ਸੀਲ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਿਰਫ਼ ਜ਼ਰੂਰੀ ਸੇਵਾਵਾਂ ਦੇ ਲਈ ਪਾਸ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਦੁਕਾਨਾਂ ਅਤੇ ਸੈਲੂਨ ਖੋਲ੍ਹੇ ਜਾਣਗੇ, ਪਰ ਸਪਾ ਬੰਦ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੀ ਸਰਹੱਦ ਖੋਲ੍ਹੇ ਜਾਣ ਬਾਰੇ ਜਨਤਾ ਕੋਲੋਂ ਸ਼ੁੱਕਰਵਾਰ ਸ਼ਾਮ 5 ਵਜੇ ਤਕ ਸੁਝਾਅ ਮੰਗੇ ਗਏ ਹਨ।
Check Also
ਮਸ਼ਹੂਰ ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ
ਅਮਿਤਾਬ ਬੱਚਨ, ਪੇ੍ਰਮ ਚੋਪੜਾ ਸਮੇਤ ਹੋਰ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਰਹੀਆਂ ਮੌਜੂਦ ਮੰੁਬਈ/ਬਿਊਰੋ ਨਿਊਜ਼ : …