10.3 C
Toronto
Saturday, November 8, 2025
spot_img
Homeਪੰਜਾਬਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਬਾਰੇ ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਬਾਰੇ ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼

ਕਿਹਾ ਘੱਲੂਘਾਰਾ ਦਿਵਸ ਸ਼ਾਂਤੀ ਨਾਲ ਮਨਾਓ

ਬਠਿੰਡਾ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਅੱਜ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਜਥੇਦਾਰ ਨੇ ਘੱਲੂਘਾਰਾ ਦਿਵਸ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਉਣ ਦੀ ਸੰਗਤਾਂ ਨੂੰ ਅਪੀਲ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ 6 ਜੂਨ, 1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ ‘ਤੇ ਗਹਿਰਾ ਜ਼ਖ਼ਮ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕੇਗੀ। ਉਨ੍ਹਾਂ ਕਿਹਾ ਕਿ ਹਰ ਸਾਲ ਸਿੱਖ ਕੌਮ 6 ਜੂਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਉਦੀ ਹੈ। ਇਸ ਵਾਰ 6 ਜੂਨ ਨੂੰ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਉਣਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦਾ ਐਲਾਨ ਕੀਤਾ ਹੈ, ਜਿਸ ਦੇ ਚਲਦਿਆਂ ਵੱਡੀ ਗਿਣਤੀ ਸੰਗਤਾਂ ਦਾ 6 ਜੂਨ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸੰਭਵ ਨਹੀਂ ਜਾਪਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹਰ ਜਗ੍ਹਾ ਜਿੱਥੇ ਵੀ ਘੱਲੂਘਾਰਾ ਦਿਵਸ ਮਨਾਉਣਾ ਹੈ, ਉੱਥੇ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਉਣਾ ਹੈ ਤੇ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਨਾ ਹੈ।

RELATED ARTICLES
POPULAR POSTS