ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੰਗਲੀ ‘ਚ 26 ਨਵੇਂ ਮਾਮਲੇ ਆਏ ਸਾਹਮਣੇ
ਹੁਸ਼ਿਆਰਪੁਰ/ਬਿਊਰੋ ਨਿਊਜ਼
ਕਰੋਨਾ ਵਾਇਰਸ ਜਿੱਥੇ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਉੱਥੇ ਹੀ ਇਹ ਪੰਜਾਬ ਵਿਚ ਮੁੜ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਨੰਗਲੀ ਜਲਾਲਪੁਰ ਦਾ ਲਖਵਿੰਦਰ ਸਿੰਘ ਜਿਸ ਦੀ ਮੌਤ ਤੋਂ ਬਾਅਦ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਅਤੇ ਇਸ ਪਿੰਡ ‘ਚ ਕਰੋਨਾ ਦੀ ਲੜੀ ਟੁੱਟਣ ਦਾ ਨਾਮ ਹੀ ਨਹੀਂ ਲੈ ਰਹੀ। ਨੰਗਲੀ ਜਲਾਲਪੁਰ ਦੀ ਜੇਕਰ ਗੱਲ ਕਰੀਏ ਤਾਂ ਹੁਣ ਤੱਕ ਇਸ ਪਿੰਡ ਦੇ ਹੀ 26 ਮਰੀਜ਼ ਪਾਜ਼ੀਟਿਵ ਆ ਚੁੱਕੇ ਹਨ ਤੇ ਹੁਣ ਇਸ ਦੇ ਨਾਲ ਲਗਦੇ 9 ਪਿੰਡਾਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ ਜਿੱਥੇ ਲੋਕਾਂ ਦੀ ਆਵਾਜਾਈ ਬਿਲਕੁਲ ਬੰਦ ਕਰ ਦਿੱਤੀ ਗਈ ਹੈ। ਦੂਜੇ ਪਾਸੇ ਅੱਜ ਪਟਿਆਲਾ ਜ਼ਿਲ੍ਹੇ 6, ਫਤਿਹਗੜ੍ਹ ਸਾਹਿਬ ‘ਚ 5, ਬਠਿੰਡਾ ‘ਚ 2, ਪਠਾਨਕੋਟ 2, ਮੋਹਾਲੀ ‘ਚ 2, ਨਵਾਂ ਸ਼ਹਿਰ ‘ਚ 1 ਕਰੋਨਾ ਪੀੜਤ ਮਰੀਜ਼ ਸਾਹਮਣੇ ਆਇਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …